ਚੰਡੀਗੜ੍ਹ, 14 ਜੁਲਾਈ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਸਲ ਗਰੁੱਪ ਦੇ ਚੇਅਰਮੈਨ ਡਾ. ਸੁਭਾਸ਼ ਚੰਦਰ ਦੇ ਪਿਤਾ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਸਪੀਕਰ ਨੇ ਕਿਹਾ ਕਿ ਨੰਦ ਕਿਸ਼ੋਰ ਗੋਇਨਕਾ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਇੱਕ ਮਹਾਨ ਸ਼ਖਸੀਅਤ ਸਨ। ਉਨ੍ਹਾਂ ਨੇ ਗੋਇਨਕਾ ਦੀ ਸਮਾਜ ਭਲਾਈ ਅਤੇ ਗਊ ਸੇਵਾ ਪ੍ਰਤੀ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ।
ਉਨ੍ਹਾਂ ਕਿਹਾਂ ਕਿ ਗੋਇਨਕਾ ਨਾ ਸਿਰਫ਼ ਇੱਕ ਦੂਰਦਰਸ਼ੀ ਸਨ ਸਗੋਂ ਸਮਾਜ ਦੀ ਤਰੱਕੀ ਅਤੇ ਅਗਰੋਹਾ ਧਾਮ ਦੇ ਵਿਕਾਸ ਲਈ ਇੱਕ ਪ੍ਰੇਰਕ ਸ਼ਕਤੀ ਵੀ ਸਨ। ਉਨ੍ਹਾਂ ਦੇ ਦੇਹਾਂਤ ਨਾਲ ਸਮਾਜਿਕ ਅਤੇ ਸੱਭਿਆਚਾਰਕ ਖੇਤਰ ‘ਚ ਇੱਕ ਵੱਡਾ ਖਲਾਅ ਪੈਦਾ ਹੋ ਗਿਆ ਹੈ।”
ਸਪੀਕਰ ਨੇ ਡਾ. ਸੁਭਾਸ਼ ਚੰਦਰ ਅਤੇ ਐਸਲ ਪਰਿਵਾਰ ਦੇ ਸਾਰੇ ਮੈਂਬਰਾਂ ਨਾਲ ਦਿਲੋਂ ਸੰਵੇਦਨਾ ਪ੍ਰਗਟ ਕੀਤੀ ਅਤੇ ਪਰਮਾਤਮਾ ਅੱਗੇ ਵਿਛੜੀ ਆਤਮਾ ਨੂੰ ਸ਼ਾਂਤੀ ਦੇਣ ਅਤੇ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਬਲ ਬਖਸ਼ਣ।
Read More: ਬੇਅਦਬੀ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਦਾ ਕ.ਤ.ਲ




