June 30, 2024 8:38 pm
Narinder Kaur Bharaj

ਨਰਿੰਦਰ ਕੌਰ ਭਰਾਜ ਵੱਲੋਂ ਪਤੰਗ ਉਡਾਉਣ ਵਾਲਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

ਸੰਗਰੂਰ, 23 ਜਨਵਰੀ 2023: ਵਿਧਾਇਕ ਨਰਿੰਦਰ ਕੌਰ ਭਰਾਜ (Narinder Kaur Bharaj) ਨੇ ਇਨੀਂ ਦਿਨੀਂ ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਪਤੰਗਬਾਜ਼ੀ ਦਾ ਸ਼ੌਕ ਰੱਖਣ ਵਾਲਿਆਂ ਨੂੰ ਪਤੰਗ ਉਡਾਉਣ ਸਮੇਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਪੀਲ ਕੀਤੀ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਹ ਵੀ ਕਿਹਾ ਕਿ ਚਾਈਨਾ ਡੋਰ ਦੀ ਵਿਕਰੀ ਦੇ ਨਾਲ ਨਾਲ ਇਸ ਘਾਤਕ ਡੋਰ ਦੀ ਖਰੀਦਦਾਰੀ ਕਰਨ ਵਾਲੇ ਵੀ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ ਅਤੇ ਜੇਕਰ ਕੋਈ ਵੀ ਵਿਅਕਤੀ ਇਸ ਡੋਰ ਦੀ ਵਰਤੋਂ, ਵਿਕਰੀ ਜਾਂ ਭੰਡਾਰ ਦੇ ਮਾੜੇ ਰੁਝਾਨ ਵਿੱਚ ਲਿਪਤ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਹਦਾਇਤ ਅਧਿਕਾਰੀਆਂ ਨੂੰ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਵਿਕਰੀ ਵਿਰੁੱਧ ਸਖਤ ਕਰਵਾਈ ਕਰਨ ਦੇ ਨਾਲ ਨਾਲ ਇਸ ਜਾਨਲੇਵਾ ਡੋਰ ਦੇ ਮਾਰੂ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਗਰੂਕ ਕਰਨ ਦੀ ਵੀ ਲੋੜ ਹੈ ਤਾਂ ਜੋ ਬੱਚੇ ਅਤੇ ਹੋਰ ਕਿਸੇ ਵੀ ਉਮਰ ਵਰਗ ਦੇ ਪਤੰਗਬਾਜ਼ ਚਾਈਨਾ ਡੋਰ ਨਾਲ ਪਤੰਗ ਨਾ ਉਡਾਉਣ। ਉਨ੍ਹਾਂ ਕਿਹਾ ਕਿ ਇਹ ਡੋਰ ਇਨਸਾਨਾਂ ਦੇ ਨਾਲ ਨਾਲ ਪਸ਼ੂ ਪੰਛੀਆਂ ਲਈ ਵੀ ਨੁਕਸਾਨਦਾਇਕ ਹੈ |

ਜਿਸ ਨੂੰ ਰੋਕਣ ਲਈ ਹਰੇਕ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਵਿਧਾਇਕ ਨੇ ਕਿਹਾ ਕਿ ਜਾਨਲੇਵਾ ਡੋਰ ਦੀ ਵਰਤੋਂ ਕਰਨ ਜਾਂ ਨਾ ਕਰਨ ਬਾਰੇ ਇਹ ਇੱਕ ਸਵੈ ਇਛੁੱਕ ਵਰਤਾਰਾ ਹੈ ਜਿਸਨੂੰ ਮਨ ਵਿੱਚ ਦ੍ਰਿੜ ਸੰਕਲਪ ਲੈ ਕੇ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੇ ਭਲੇ ਲਈ ਸਭ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਚਾਈਨਾ ਡੋਰ ਦਾ ਖੁਦ ਵੀ ਬਾਈਕਾਟ ਕੀਤਾ ਜਾਵੇ ਅਤੇ ਹੋਰਨਾਂ ਨੂੰ ਵੀ ਇਸ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ ਜਾਵੇ।