ਚੰਡੀਗੜ੍ਹ 20 ਜੂਨ 2022: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਸੋਮਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ ਅਤੇ ਘਰ ਵਾਪਸ ਪਰਤ ਆਈ ਹੈ। ਸੋਨੀਆ ਗਾਂਧੀ ਨੂੰ ਕੋਰੋਨਾ ਕਾਰਨ 12 ਜੂਨ ਨੂੰ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। 75 ਸਾਲਾ ਸੋਨੀਆ ਗਾਂਧੀ 2 ਜੂਨ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਈ ਗਈ ਸੀ।
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਨਾਲ ਸਬੰਧਤ ਇੱਕ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ 23 ਜੂਨ ਨੂੰ ਪੁੱਛਗਿੱਛ ਲਈ ਹਾਜ਼ਰ ਹੋਣ ਲਈ ਨਵਾਂ ਸੰਮਨ ਜਾਰੀ ਕੀਤਾ ਹੈ। ਸੋਨੀਆ ਗਾਂਧੀ ਨੂੰ ਪਹਿਲਾਂ 8 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਕਾਰਨ ਉਨ੍ਹਾਂ ਨੇ ਜਾਂਚ ਏਜੰਸੀ ਨੂੰ ਆਪਣੀ ਪੇਸ਼ੀ ਲਈ ਨਵੀਂ ਤਾਰੀਖ਼ ਦੇਣ ਲਈ ਕਿਹਾ ਸੀ।