ਚੰਡੀਗ੍ਹੜ 25 ਜੁਲਾਈ 2022: ਨੈਸ਼ਨਲ ਹੈਰਾਲਡ ਮਾਮਲੇ (National Herald case) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਕੱਲ੍ਹ ਈਡੀ ਸਾਹਮਣੇ ਪੇਸ਼ ਹੋਣਗੇ | ਈਡੀ ਨੇ ਨੈਸ਼ਨਲ ਹੈਰਾਲਡ ਮਾਮਲੇ ‘ਚ ਸੋਨੀਆ ਗਾਂਧੀ ਨੂੰ ਦੂਜੇ ਦੌਰ ਦੀ ਪੁੱਛਗਿੱਛ ਲਈ 26 ਜੁਲਾਈ ਨੂੰ ਤਲਬ ਕੀਤਾ ਹੈ।
ਇਸਦੇ ਨਾਲ ਹੀ ਦੂਜੇ ਪਾਸੇ ਸੋਮਵਾਰ ਨੂੰ ਕਾਂਗਰਸ ਹੈੱਡਕੁਆਰਟਰ ਵਿਖੇ ਕਾਂਗਰਸ ਦੇ ਜਨਰਲ ਸਕੱਤਰ, ਇੰਚਾਰਜ ਅਤੇ ਸੰਸਦ ਮੈਂਬਰਾਂ ਦੀ ਮੀਟਿੰਗ ਹੋਈ। ਜਿਕਰਯੋਗ ਹੈ ਕਿ ਪਿਛਲੀ ਵਾਰ ਸੋਨੀਆ ਗਾਂਧੀ ਤੋਂ ਦੋ ਘੰਟੇ ਦੀ ਪੁੱਛਗਿੱਛ ਕੀਤੀ ਈਡੀ ਨੇ ਕੋਵਿਡ ਤੋਂ ਠੀਕ ਹੋਈ ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਬੇਨਤੀ ‘ਤੇ ਅੱਜ ਦਾ ਪੁੱਛਗਿੱਛ ਦੀ ਕਾਰਵਾਈ ਖ਼ਤਮ ਕਰ ਦਿੱਤੀ ਸੀ ।