Site icon TheUnmute.com

National Herald Case: ਵਿਜੇ ਚੌਕ ‘ਚ ਪ੍ਰਦਰਸ਼ਨ ਦੌਰਾਨ ਰਾਹੁਲ ਗਾਂਧੀ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Rahul Gandhi

ਚੰਡੀਗੜ੍ਹ 26 ਜੁਲਾਈ 2022: ਨੈਸ਼ਨਲ ਹੈਰਾਲਡ ਮਾਮਲੇ ‘ਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਦੀ ਪੁੱਛਗਿੱਛ ਜਾਰੀ ਹੈ। ਇਸ ਦੌਰਾਨ ਕਾਂਗਰਸ ਆਗੂਆਂ ਵਲੋਂ ਇਸ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਦੌਰਾਨ ਕਾਂਗਰਸੀ ਸੰਸਦ ਮੈਂਬਰ ਵਿਜੇ ਚੌਂਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਵਿਜੇ ਚੌਂਕ ‘ਚ ਪ੍ਰਦਰਸ਼ਨ ਕਰ ਰਹੇ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਨੂੰ ਪੁਲਿਸ ਹਿਰਾਸਤ ‘ਚ ਲੈ ਕੇ ਕਿੰਗਸਵੇ ਕੈਂਪ ਲੈ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਟਵੀਟ ਕਰਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਨੇ ਟਵਿੱਟਰ ‘ਤੇ ਲਿਖਿਆ ਹੈ ਕਿ ਤਾਨਾਸ਼ਾਹੀ ਦੇਖੋ, ਸ਼ਾਂਤੀਪੂਰਨ ਪ੍ਰਦਰਸ਼ਨ ਨਹੀਂ ਕਰ ਸਕਦੇ, ਮਹਿੰਗਾਈ ਅਤੇ ਬੇਰੁਜ਼ਗਾਰੀ ‘ਤੇ ਚਰਚਾ ਨਹੀਂ ਕਰ ਸਕਦੇ। ਪੁਲਿਸ ਅਤੇ ਏਜੰਸੀਆਂ ਦੀ ਦੁਰਵਰਤੋਂ ਕਰਕੇ, ਸਾਨੂੰ ਗ੍ਰਿਫਤਾਰ ਕਰਕੇ ਵੀ, ਤੁਸੀਂ ਸਾਨੂੰ ਕਦੇ ਵੀ ਚੁੱਪ ਨਹੀਂ ਕਰ ਸਕੋਗੇ, ਸਿਰਫ ‘ਸੱਚ’ ਹੀ ਇਸ ਤਾਨਾਸ਼ਾਹੀ ਨੂੰ ਖਤਮ ਕਰੇਗਾ।

ਦਸਿਆ ਜਾ ਰਿਹਾ ਹੈ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਨੂੰ ਵਿਜੇ ਚੌਕ ਤੋਂ ਹਿਰਾਸਤ ‘ਚ ਲਿਆ ਗਿਆ ਹੈ। ਉਹ ਰਾਸ਼ਟਰਪਤੀ ਨੂੰ ਮਿਲ ਕੇ ਮੰਗ ਪੱਤਰ ਦੇਣਾ ਚਾਹੁੰਦੇ ਸਨ। ਪਰ ਵਿਜੇ ਚੌਕ ਤੋਂ ਅੱਗੇ ਨਹੀਂ ਜਾਣ ਦਿੱਤਾ ਗਿਆ। ਇਸ ਤੋਂ ਬਾਅਦ ਉਹ ਉੱਥੇ ਹੀ ਧਰਨੇ ‘ਤੇ ਬੈਠ ਗਏ। ਇਸ ਤੋਂ ਬਾਅਦ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਨੈਸ਼ਨਲ ਹੈਰਾਲਡ ਮਾਮਲੇ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਦੀ ਪੁੱਛਗਿੱਛ ਜਾਰੀ ਹੈ। ਇਸ ਦੇ ਖਿਲਾਫ ਕਾਂਗਰਸ ਦਾ ਵਿਰੋਧ ਤੇਜ਼ ਹੁੰਦਾ ਜਾ ਰਿਹਾ ਹੈ।

Exit mobile version