ਚੰਡੀਗੜ੍ਹ 22 ਜੂਨ 2022: ਨੈਸ਼ਨਲ ਹੈਰਾਲਡ ਕੇਸ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ( Sonia Gandhi) ਤੋਂ ਪੁੱਛਗਿੱਛ ਲਈ ਈਡੀ ਨੇ 23 ਜੂਨ ਨੂੰ ਬੁਲਾਇਆ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਬੁੱਧਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਆਪਣੀ ਪੇਸ਼ੀ ਦੀ ਤਾਰੀਖ਼ ਵਧਾਉਣ ਦੀ ਅਪੀਲ ਕੀਤੀ।
ਇਸ ਦੀ ਜਾਣਕਾਰੀ ਜੈਰਾਮ ਰਮੇਸ਼ ਨੇ ਅੱਜ ਟਵੀਟ ਕਰਕੇ ਦਿੱਤੀ। ਉਨ੍ਹਾਂ ਲਿਖਿਆ, ‘ਕੋਰੋਨਾ ਇਨਫੈਕਸ਼ਨ ਅਤੇ ਹੋਰ ਸਿਹਤ ਸਮੱਸਿਆਵਾਂ ਤੋਂ ਠੀਕ ਹੋ ਕੇ ਹਸਪਤਾਲ ਤੋਂ ਘਰ ਪਰਤ ਆਈ ਡਾਕਟਰਾਂ ਨੇ ਸੋਨੀਆ ਗਾਂਧੀ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ, ਇਸ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਈਡੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਪੂਰੀ ਤਰ੍ਹਾਂ ਠੀਕ ਹੋ ਜਾਣ ਤੋਂ ਈ ਡੀ ਸਾਹਮਣੇ ਪੇਸ਼ ਹੋ ਜਾਵੇਗੀ |