ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ 13 ਮਈ ਨੂੰ

Gurjant Singh Kattu

ਐਸ.ਏ.ਐਸ ਨਗਰ, 12 ਮਈ 2023: ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਵਿਚ 13 ਮਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ (National Lok Adalat)  ਦਾ ਆਯੋਜਨ ਕੀਤਾ ਜਾ ਰਿਹਾ ਹੈ। ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਲੋਕ ਅਦਾਲਤ ਲਈ ਸੈਸ਼ਨਜ਼ ਡਵੀਜ਼ਨ, ਐਸ.ਏ.ਐਸ. ਨਗਰ ਵਿਖੇ ਕੁੱਲ 19 ਬੈਂਚ ਬਣਾਏ ਗਏ ਹਨ ਜਿਨ੍ਹਾਂ ਵਿਚ ਵਿਚੋਂ ਹੈਡ ਕੁਆਰਟਰ ਮੋਹਾਲੀ ਵਿਚ 14 ਬੈਂਚ, ਸਬ—ਡਵੀਜ਼ਨ, ਖਰੜ ਵਿਖੇ 3 ਬੈਂਚ ਅਤੇ ਸਬ—ਡਵੀਜ਼ਨ, ਡੇਰਾਬਸੀ ਵਿਖੇ 2 ਬੈਂਚ ਹਨ ਜਿਨਾਂ ਵਿਚ ਕੁੱਲ 14082 ਕੇਸ ਸੁਣਵਾਈ ਲਈ ਰੱਖੇੇ ਗਏ ਹਨ। ਇਨ੍ਹਾਂ ਵਿਚੋਂ 9516 ਪ੍ਰੀਲਿਟੀਗੇਟਿਵ ਅਤੇ 4566 ਕੇਸ ਅਦਾਲਤਾਂ ਵਿਚ ਲੰਬਿਤ ਹਨ।

ਲੋਕ ਅਦਾਲਤ (National Lok Adalat) ਦਾ ਮਕਸਦ ਲੋਕਾਂ ਨੂੰ ਸਸਤਾ ਅਤੇ ਛੇਤੀ ਇਨਸਾਫ਼ ਦਿਵਾਉਣਾ ਹੈ। ਲੋਕ ਅਦਾਲਤ ਵਿਚ ਅਦਾਲਤਾਂ ਵਿਚ ਲੰਬਤ ਕੇਸਾਂ ਦੇ ਨਾਲ—ਨਾਲ ਪ੍ਰੀਲਿਟੀਗੇਟਿਵ ਕੇਸ ਵੀ ਇੱਕ ਸਾਦੇ ਕਾਗਜ਼ ਤੇ ਦਰਖਾਸਤ ਦੇ ਕੇ ਲਗਾਏ ਜਾ ਸਕਦੇ ਹਨ। ਲੋਕ ਅਦਾਲਤ ਵਿਚ ਕੇਸਾਂ ਦਾ ਫੈਸਲਾ ਸਬੰਧਤ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਜਾਂਦਾ ਹੈ ਅਤੇ ਇਹ ਫੈਸਲਾ ਆਖਰੀ ਹੁੰਦਾ ਹੈ। ਇਸ ਫੈਸਲੇ ਦੇ ਖਿਲਾਫ਼ ਕੋਈ ਅਪੀਲ ਜਾਂ ਨਜ਼ਰਸਾਨੀ ਆਦਿ ਦਾਇਰ ਨਹੀਂ ਕੀਤੀ ਜਾ ਸਕਦੀ। ਧਿਰਾਂ ਵਲੋਂ ਲਗਾਈ ਗਈ ਅਦਾਲਤੀ ਫੀਸ ਵੀ ਵਾਪਸ ਕੀਤੀ ਜਾਂਦੀ ਹੈ।

ਲੋਕ ਅਦਾਲਤ ਵਿਚ ਸਾਰੇ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ।ਏ।ਸੀ।ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇੇਸ ਵਿਚਾਰੇ ਜਾਣਗੇ। ਲੋਕ ਅਦਾਲਤ ਵਿਚ ਦੋਵੇਂ ਧਿਰਾਂ ਵਿਚ ਆਪਸੀ ਸਹਿਮਤੀ ਨਾਲ ਹੋਣ ਵਾਲੇ ਫੈਸਲੇ ਕਰਕੇ ਧਿਰਾਂ ਦੀ ਆਪਸੀ ਕੁੜੱਤਣ ਖਤਮ ਹੋ ਜਾਂਦੀ ਹੈ ਜਿਸ ਨਾਲ ਭਵਿੱਖ ਵਿਚ ਹੋਣ ਵਾਲੇ ਸੰਭਾਵਿਤ ਝਗੜਿਆਂ ਤੋਂ ਵੀ ਛੁਟਕਾਰਾ ਮਿਲ ਜਾਂਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।