ਗੁਰਦਾਸਪੁਰ, 11 ਫਰਵਰੀ 2023: ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ ਅਤੇ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹੁਨਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੁਆਰਾ, ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਂਇਕ ਅਦਾਲਤਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਅੱਜ “ਨੈਸ਼ਨਲ ਲੋਕ ਅਦਾਲਤ” (National Lok Adalat)ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਲਈ ਗੁਰਦਾਸਪੁਰ ਅਤੇ ਬਟਾਲਾ ਵਿਖੇ ਦੇ ਨਿਆਂਇਕ ਅਧਿਕਾਰੀਆਂ ਦੇ ਕੁੱਲ 15 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕਰਿਮਨਲ ਕੰਪੋਂਡੇਬਲ ਕੇਸ, ਲੇਬਰ ਡਿਸਪਿਊਟ ਕੇਸ, ਲੈਂਡ ਐਕੂਏਸ਼ਨ ਕੇਸ, ਇਲੈਕਟ੍ਰੀਸਿਟੀ, ਵਾਟਰ ਬਿੱਲ ਕੇਸ, ਸਰਵਿਸ ਮੈਟਰ, (ਪੇਂਡਿੰਗ ਇਨ ਡਿਸਟਰਿਕ ਕੋਰਟਸ ਐਂਡ ਹਾਈ ਕੋਰਟ) ਰੀਟਰਾਇਲ ਬੈਨੀਫਿਟਸ ਐਂਡ ਅਦਰ ਸਿਵਲ ਕੇਸ ਆਦਿ ਕੇਸ ਲਗਾਏ ਗਏ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਟਿਵ ਕੇਸ ਜਿਵੇਂ ਕਿ ਕੇਸ ਅੰਡਰ ਸੈਕਸ਼ਨ 138 ਆਫ਼ ਐੱਨ.ਆਈ. ਐਕਟ ਬੈਂਕ ਰਿਕਵਰੀ ਕੇਸ, ਲੇਬਰ ਡਿਸਪਿਊਟ, ਇਲੈਕਟ੍ਰੀਸਿਟੀ ਐਂਡ ਵਾਟਰ ਬਿੱਲ ਐਂਡ ਅਦਰ (ਕ੍ਰਿਮਨਲ ਕੰਪੋਨਡੇਬਲ, ਮੈਟਰੀਮੋਨੀਅਲ ਐਂਡ ਅਦਰ ਸਿਵਲ ਡਿਸਪਿਊਟ) ਕੇਸ ਲਗਾਏ ਗਏ ਹਨ।
ਇਸ ਲੋਕ ਅਦਾਲਤ (National Lok Adalat) ਵਿੱਚ ਰਾਜ਼ੀਨਾਮਾ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ 2809 ਕੇਸ, ਜੋ ਕਿ ਕੋਰਟਾਂ ਵਿੱਚ ਲੰਬਿਤ ਹਨ, ਸੁਣਵਾਈ ਲਈ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ ਕੁੱਲ 1912 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਇਸ ਤੋਂ ਇਲਾਵਾ 27 ਪ੍ਰੀ-ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਵੀ ਕੀਤਾ ਗਿਆ। ਇਸ ਤਰਾਂ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 1939 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਕੁੱਲ 162326030 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਮੈਡਮ ਜਸਬੀਰ ਕੌਰ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਗੁਰਦਾਸਪੁਰ ਦੁਆਰਾ ਕੋਰਟ ਵਿੱਚ ਕਾਫੀ ਲੰਬੇ ਸਮੇਂ ਤੋਂ ਚੱਲ ਰਹੇ ਫੈਮਿਲੀ ਝਗੜਿਆਂ ਨੂੰ ਮੁਕਾਇਆ ਗਿਆ। ਇੱਕ ਕੇਸ ਵਿੱਚ ਪਤੀ ਅਤੇ ਪਤਨੀ ਦਾ ਸਾਲ 2009 ਵਿੱਚ ਵਿਆਹ ਹੋਇਆ ਸੀ ਅਤੇ ਦੋਨਾਂ ਦੇ ਦੋ ਬੱਚੇ ਸਨ। ਪਤਨੀ ਦੋਵਾਂ ਬੱਚਿਆਂ ਨਾਲ ਸਾਲ 2018 ਤੋਂ ਆਪਣੇ ਪੇਕੇ ਘਰ ਰਹਿ ਰਹੀ ਸੀ।
ਮਾਨਯੋਗ ਕੋਰਟ ਦੇ ਯਤਨਾਂ ਅਨੁਸਾਰ ਦੋਨਾਂ ਧਿਰਾਂ ਨੂੰ ਆਪਣਾ ਝਗੜਾ ਖਤਮ ਕਰਨ ਲਈ ਯਤਨ ਕੀਤੇ ਗਏ ਅਤੇ ਆਖਿਰ ਦੋਨਾਂ ਧਿਰਾਂ ਨੇ ਆਪਣਾ ਆਪਸੀ ਸਹਿਮਤੀ ਨਾਲ ਝਗੜਾ ਮੁਕਾਉਣ ਦਾ ਫੈਸਲਾ ਕੀਤਾ ਅਤੇ ਆਪਸੀ ਸਹਿਮਤੀ ਨਾਲ ਦੋਨਾਂ ਧਿਰਾਂ ਨੇ ਇਕੱਠਿਆਂ ਰਹਿਣ ਅਤੇ ਆਪਣਾ ਘਰ ਵਸਾਉਣ ਦਾ ਫੈਸਲਾ ਕੀਤਾ।
ਇਸਦੇ ਨਾਲ ਹੀ ਦੂਸਰੇ ਕੇਸ ਵਿੱਚ ਦੋਨਾਂ ਧਿਰਾਂ ਦਾ ਵਿਆਹ ਸਾਲ 2016 ਵਿੱਚ ਹੋਇਆ ਸੀ। ਦੋਨਾਂ ਪਤੀ ਪਤਨੀ ਦੀ ਇੱਕ ਲੜਕੀ ਸੀ। ਮਾਨਯੋਗ ਫੈਮਿਲੀ ਕੋਰਟ ਦੇ ਯਤਨਾਂ ਅਨੁਸਾਰ ਦੋਵਾਂ ਧਿਰਾਂ ਦਾ ਝਗੜਾ ਖਤਮ ਕਰਨ ਲਈ ਯਤਨ ਕੀਤੇ ਗਏ ਅਤੇ ਆਖਿਰ ਵਿੱਚ ਦੋਵਾਂ ਧਿਰਾਂ ਨੇ ਆਪਣਾ ਝਗੜਾ ਮੁਕਾਉਣ ਦਾ ਫੈਸਲਾ ਕੀਤਾ ਅਤੇ ਮੁੜ ਤੋਂ ਇਕੱਠੇ ਰਹਿਣ ਦਾ ਫੈਸਲਾ ਕੀਤਾ।
ਨੈਸ਼ਨਲ ਲੋਕ ਅਦਾਲਤ ਮੌਕੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕੈਂਪ ਕੋਰਟ ਲਗਾਈ ਗਈ। ਇਸ ਕੈਂਪ ਕੋਰਟ ਦੌਰਾਨ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ 8 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਹਵਾਲਾਤੀਆਂ ਨੂੰ ਸੇਧ ਦਿੱਤੀ ਗਈ ਕਿ ਉਹ ਚੰਗਾ ਰੁਜਗਾਰ ਅਪਨਾਉਣ ਤੇ ਦੁਬਾਰਾ ਕੋਈ ਵੀ ਗੈਰ ਕਾਨੂੰਨੀ ਕੰਮ ਨਾ ਕਰਨ।