National Lok Adalat

ਜਲੰਧਰ ‘ਚ 24 ਮਈ ਲੱਗੇਗੀ ਨੈਸ਼ਨਲ ਲੋਕ ਅਦਾਲਤ: ਡੀਸੀ ਹਿਮਾਂਸ਼ੂ ਅਗਰਵਾਲ

ਜਲੰਧਰ, 17 ਮਈ 2025: ਭਾਰਤ-ਪਾਕਿਸਤਾਨ ਜੰਗ ਕਾਰਨ ਜਲੰਧਰ ‘ਚ ਰੱਦ ਕੀਤੀ ਗਈ ਨੈਸ਼ਨਲ ਲੋਕ ਅਦਾਲਤ ਮੁੜ ਸ਼ੁਰੂ ਹੋ ਗਈ ਹੈ। ਅਗਲੀ ਲੋਕ ਅਦਾਲਤ (National Lok Adalat) 24 ਮਈ ਨੂੰ ਹੋਵੇਗੀ, ਜਿਸ ਨੂੰ ਪਹਿਲਾਂ 10 ਮਈ ਨੂੰ ਜਾਰੀ ਕੀਤੇ ਗਏ ਇੱਕ ਹੁਕਮ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਸੀ। ਜਲੰਧਰ ‘ਚ ਜੰਗ ਵਰਗੀ ਸਥਿਤੀ ਦੇ ਮੱਦੇਨਜ਼ਰ ਜਲੰਧਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਦੁਆਰਾ ਲੋਕ ਅਦਾਲਤ ਸੰਬੰਧੀ ‘ਚ ਆਦੇਸ਼ ਜਾਰੀ ਕੀਤੇ ਹਨ।

ਜਲੰਧਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 24 ਮਈ ਨੂੰ ਜਲੰਧਰ ਸ਼ਹਿਰ, ਨਕੋਦਰ ਅਤੇ ਫਿਲੌਰ ਦੀਆਂ ਨਿਆਂਇਕ ਅਦਾਲਤਾਂ (National Lok Adalat) ਲਗਾਈ ਜਾ ਰਹੀ ਹੈ। ਇਨ੍ਹਾਂ ਲੋਕ ਅਦਾਲਤ ‘ਚ ਬਿਜਲੀ ਵਿਭਾਗ, ਬੈਂਕਾਂ, ਵਿੱਤੀ ਸੰਸਥਾਵਾਂ, ਹੋਰ ਸੰਸਥਾਵਾਂ ਦੇ ਪ੍ਰੀ-ਲਿਟੀਗੇਸ਼ਨ ਮਾਮਲਿਆਂ ਸੰਬੰਧੀਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ |

ਸੀਜੇਐਮ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰਾਹੁਲ ਕੁਮਾਰ ਆਜ਼ਾਦ ਨੇ ਕਿਹਾ ਕਿ ਬੈਂਕ ਅਧਿਕਾਰੀਆਂ ਅਤੇ ਬੀਮਾ ਕੰਪਨੀ ਦੇ ਅਧਿਕਾਰੀਆਂ ਨਾਲ ਬੈਠਕਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਵੱਖ-ਵੱਖ ਅਦਾਲਤਾਂ ‘ਚ ਲੰਬਿਤ ਕੇਸਾਂ ਅਤੇ ਅਜਿਹੇ ਪ੍ਰੀ-ਲਿਟੀਗੇਸ਼ਨ ਮਾਮਲਿਆਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਰੇ ਲਈ ਭੇਜਣ ਲਈ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਮਾਮਲਿਆਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕੀਤਾ ਜਾ ਸਕੇ।

Read More: National Lok Adalat: ਪੰਜਾਬ ਭਰ ‘ਚ ਹੋਣ ਵਾਲੀ ਨੈਸ਼ਨਲ ਲੋਕ ਅਦਾਲਤ ਮੁਲਤਵੀ

Scroll to Top