Site icon TheUnmute.com

Lok Adalat :ਮੋਹਾਲੀ ‘ਚ 11 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ, ਵੱਖ ਵੱਖ ਵਿਭਾਗਾਂ ਦੇ ਕੇਸਾਂ ਦਾ ਹੋਵੇਗਾ ਨਿਪਟਾਰਾ

National Lok Adalat

ਚੰਡੀਗੜ੍ਹ 10 ਦਸੰਬਰ 2021: 11 ਦਸੰਬਰ ਨੂੰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਆਰ.ਐੱਸ.ਰਾਏ ਵੱਲੋਂ ਸੈਸ਼ਨਜ਼ ਡਵੀਜ਼ਨ ਮੋਹਾਲੀ ਦੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ (District Legal Services Authority Mohali) ਅਤੇ ਪੁਲਸ ਵਿਭਾਗ (Police Department) ਵੱਲੋਂ ਲਾਏ ਗਏ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਹ ਮੀਟਿੰਗ ਕੌਮੀ ਲੋਕ ਅਦਾਲਤ (National Lok Adalat) ਰਾਹੀਂ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਲਗਾਈ ਜਾਵੇਗੀ । ਇਸ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਅਦਾਲਤਾਂ ਵਿਚ ਪੈਂਡਿੰਗ ਪਏ ਛੋਟੇ ਮੁਕੱਦਮੇ ਨੂੰ ਪਾਰਟੀਆਂ ਦੀ ਆਪਸੀ ਸਹਿਮਤੀ ਰਾਹੀਂ ਨਿਪਟਾਰਾ ਕੀਤਾ ਜਾ ਸਕਦਾ ਹੈ, ਇਸ ਕੌਮੀ ਲੋਕ ਅਦਾਲਤ ਰਾਹੀਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਬਿਜਲੀ ਵਾਟਰ ਸਪਲਾਈ, ਵਿਭਾਗ ਅਤੇ ਸੈਨੀਟੇਸ਼ਨ, ਟੈਲੀਫੋਨ, ਇੰਸ਼ੋਰੈਂਸ ਅਤੇ ਬੈਂਕਾਂ ਆਦਿ ਕੇਸਾਂ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਦੋਵੇਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਹੱਲ ਕਰਵਾਉਣ ਦੀ ਕੋਸਿਸ ਕੀਤੀ ਜਾਵੇਗੀ , ਇਸ ਨਾਲ ਵੱਖ ਵੱਖ ਵਿਭਾਗਾਂ ਦੀ  ਮੁਕੱਦਮੇਬਾਜ਼ੀ ਘੱਟ ਕੀਤੀ ਜਾ ਸਕੇ |ਇਨ੍ਹਾਂ ਕੇਸਾਂ ਨੂੰ ਕੱਲ ਲੱਗਣ ਵਾਲੀ ਕੌਮੀ ਲੋਕ ਅਦਾਲਤ (National Lok Adalat) ਰਾਹੀਂ ਨਿਪਟਾਰਾ ਕੀਤਾ ਜਾਵੇਗਾ ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਨੇ ਦੱਸਿਆ ਕਿ  ਇਹ ਕੌਮੀ ਅਦਾਲਤ 11 ਦਸੰਬਰ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ ਮੋਹਾਲੀ(District Court Complex Mohali) , ਖਰੜ ਅਤੇ ਡੇਰਾਬੱਸੀ ਵਿਖੇ ਲਗਾਈ ਜਾ ਰਹੀ ਹੈ|

Exit mobile version