Site icon TheUnmute.com

ਸ੍ਰੀ ਮੁਕਤਸਰ ਸਾਹਿਬ ਵਿਖੇ 11 ਮਈ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

National Lok Adalat

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ 2024: ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਤੇ ਜ਼ਿਲ੍ਹਾ ਮੁਕਤਸਰ ਸਾਹਿਬ ਵਿੱਚ 11 ਮਈ 2024 ਨੂੰ ਨੈਸ਼ਨਲ ਲੋਕ ਅਦਾਲਤ (National Lok Adalat) ਦਾ ਆਯੋਜਨ ਕੀਤਾ ਜਾਵੇਗਾ।

ਇਹ ਜਾਣਕਾਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਜੂਡੀਸ਼ੀਅਲ ਅਫਸਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਹਨਾਂ ਕਿਹਾ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋ ਵੱਧ ਕੇਸ ਲਗਾਉਣ ਤਾਂ ਜੋ ਵੱਡੀ ਗਿਣਤੀ ਵਿਚ ਝਗੜਿਆਂ ਦਾ ਨਿਪਟਾਰਾ ਕੀਤਾ ਜਾ ਸਕੇ।

ਉਹਨਾ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਲੱਗ ਰਹੀ ਨੈਸ਼ਨਲ ਲੋਕ ਅਦਾਲਤ (National Lok Adalat) ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਸਬੰਧਿਤ ਅਦਾਲਤ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੂੰ ਵੀ ਦਰਖਾਸਤ ਦੇ ਸਕਦੇ ਹਨ। ਇਸ ਲੋਕ ਅਦਾਲਤ ਵਿਚ ਲੈਂਡ ਐਜੂਕੈਸ਼ਨ ਕੇਸ, ਲੇਬਰ ਕੋਰਟ ਦੇ ਕੇਸ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਅਤੇ ਕੈਂਸਲੇਸ਼ਨ, ਐਫ.ਆਈ.ਆਰ ਆਦਿ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਇਸ ਵਿੱਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ।

Exit mobile version