National Lok Adalat

ਫਾਜ਼ਿਲਕਾ ‘ਚ 11 ਮਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ: ਜਿਲ੍ਹਾ ਅਤੇ ਸੈਸ਼ਨ ਜ਼ੱਜ

ਫਾਜ਼ਿਲਕਾ, 3 ਮਈ 2024: ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੈਡਮ ਜਤਿੰਦਰ ਕੌਰ, ਜਿਲ੍ਹਾ ਅਤੇ ਸੈਸ਼ਨ ਜੱਜ—ਕਮ—ਮਾਣਯੋਗ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਮਿਤੀ 11 ਮਈ, 2024 ਨੂੰ ਫਾਜ਼ਿਲਕਾ, ਅਬੋਹਰ ਅਤੇ ਜਾਲਾਲਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ (National Lok Adalat) ਵਿਚ ਹਰ ਤਰ੍ਹਾਂ ਦੇ ਮਸਲੇ ਲਗਾਏ ਜਾ ਸਕਦੇ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹਨਾਂ ਲੋਕ ਅਦਾਲਤਾਂ (National Lok Adalat)  ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ।

ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਚਹਿਰੀ ਵਿਖੇ ਸਥਿਤ ਫਰੰਟ ਆਫਿਸ ਪਹੁੰਚ ਕਰੋ ਜਾਂ ਡਾਇਲ ਕਰੋ 15100 ਜਾਂ 01638—261500.

Scroll to Top