June 30, 2024 9:29 pm
Navjot Kaur Sidhu

ਦਿੱਲੀ ਪਹੁੰਚੀ ਨਵਜੋਤ ਕੌਰ ਸਿੱਧੂ, ਕਾਂਗਰਸ ਪ੍ਰਧਾਨ ਖੜਗੇ ਤੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 21 ਜਨਵਰੀ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ (Navjot Kaur Sidhu)  ਨੇ ਰਾਸ਼ਟਰੀ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸਦੇ ਨਾਲ ਹੀ 10 ਜਨਪਥ, ਨਵੀਂ ਦਿੱਲੀ ਵਿਖੇ ਵਿਸਤ੍ਰਿਤ ਚਰਚਾ ਲਈ ਕਾਂਗਰਸ ਦੇ ਜਨਰਲ ਸਕੱਤਰਾਂ ਪ੍ਰਿਅੰਕਾ ਗਾਂਧੀ ਅਤੇ ਕੇਸੀ ਵੇਣੂਗੋਪਾਲ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਦੇ ਦੌਰੇ ਦੌਰਾਨ ਸਾਬਕਾ ਜਨਰਲ ਸਕੱਤਰ (ਸੰਗਠਨ), ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਗੌਤਮ ਸੇਠ ਵੀ ਉਨ੍ਹਾਂ ਦੇ ਨਾਲ ਸਨ।

 

congress