ਅੰਮ੍ਰਿਤਸਰ, 01 ਅਕਤੂਬਰ 2025: ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਇੱਕ ਵਾਰ ਫਿਰ ਪੰਜਾਬ ਦੀ ਰਾਜਨੀਤੀ ‘ਚ ਸਰਗਰਮ ਹੋ ਗਈ ਹੈ। ਨਵਜੋਤ ਕੌਰ ਸਿੱਧੂ ਨੇ ਅੱਜ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਸੀਟ ਲਈ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ। ਚੰਡੀਗੜ੍ਹ ‘ਚ ਇੱਕ ਕਾਂਗਰਸ ਬੈਠਕ ਦੌਰਾਨ ਨਵਜੋਤ ਕੌਰ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਕਰਨਾ ਚਾਹੁੰਦੀ ਹੈ ਅਤੇ ਵਿਧਾਇਕ ਬਣਨ ਨਾਲ ਉਹ ਅਜਿਹਾ ਬਿਹਤਰ ਢੰਗ ਨਾਲ ਕਰ ਸਕੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਲੋਕ ਚਾਹੁੰਦੇ ਹਨ ਕਿ ਉਹ ਚੋਣ ਲੜੇ।
ਜਿਕਰਯੋਗ ਹੈ ਕਿ ਨਵਜੋਤ ਕੌਰ ਪਹਿਲਾਂ ਇਸ ਹਲਕੇ ਤੋਂ ਵਿਧਾਇਕ ਰਹਿ ਚੁੱਕੀ ਹੈ। 2012 ‘ਚ ਉਨ੍ਹਾਂ ਨੇ ਭਾਜਪਾ ਦੀ ਟਿਕਟ ‘ਤੇ ਅੰਮ੍ਰਿਤਸਰ ਪੂਰਬੀ ਸੀਟ ਜਿੱਤੀ ਸੀ। ਹਾਲਾਂਕਿ, 2016 ‘ਚ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਤੋਂ ਅਸੰਤੁਸ਼ਟ, ਉਹ ਪਾਰਟੀ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋ ਗਈ ਸੀ।
ਹਾਲਾਂਕਿ, 2017 ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਤੋਂ ਦੂਰੀ ਬਣਾ ਲਈ। ਹੁਣ, ਉਨ੍ਹਾਂ ਦੇ ਮੁੜ ਸਰਗਰਮ ਹੋਣ ਨੇ ਇੱਕ ਵਾਰ ਫਿਰ ਪੰਜਾਬ ਦੀ ਰਾਜਨੀਤੀ ‘ਚ ਹਲਚਲ ਮਚਾ ਦਿੱਤੀ ਹੈ। 2017 ‘ਚ ਉਨ੍ਹਾਂ ਦੇ ਪਤੀ, ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਅਤੇ ਜਿੱਤ ਪ੍ਰਾਪਤ ਕੀਤੀ। 2022 ਦੀਆਂ ਚੋਣਾਂ ‘ਚ ਨਵਜੋਤ ਸਿੰਘ ਸਿੱਧੂ ਦੁਬਾਰਾ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜੀ, ਪਰ ‘ਆਪ’ ਦੀ ਜੀਵਨ ਜੋਤੀ ਕੌਰ ਨੇ ਉਨ੍ਹਾਂ ਨੂੰ 6,750 ਵੋਟਾਂ ਨਾਲ ਹਰਾ ਕੇ ਸੀਟ ਜਿੱਤੀ ਸੀ।
Read More: ਨਵਜੋਤ ਸਿੰਘ ਸਿੱਧੂ ਦੇ ਕਰੀਬੀ ਨੇ ਖੜਕਾਇਆ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ
 
								 
								 
								 
								



