ਚੰਡੀਗੜ੍ਹ 11ਅਗਸਤ
: ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੀ ਨਵੀਂ ਟੀਮ ਦਾ ਐਲਾਨ ਕੀਤਾ।ਨਵਜੋਤ ਸਿੱਧੂ ਦੇ ਸਲਾਹਕਾਰ ਦੇ ਤੌਰ ’ਤੇ ਨਵੀਂ ਟੀਮ ਕੰਮ ਕਰੇਗੀ।ਇਸ ਟੀਮ ‘ਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਤੇ ਡਾ. ਪਿਆਰੇ ਲਾਲ ਗਰਗ ਸ਼ਾਮਲ ਹਨ।
ਨਵਜੋਤ ਸਿੱਧੂ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਹੁੰਦਿਆਂ ਮੈਂ ਸਲਾਹ-ਮਸ਼ਵਰੇ ਲਈ ਚਾਰ ਸਲਾਹਕਾਰ ਨਿਯੁਕਤ ਕਰ ਰਿਹਾ। ਨਵਜੋਤ ਸਿੱਧੂ ਨੇ ਦੱਸਿਆ ਕਿ ਡਾ. ਅਮਰ ਸਿੰਘ (ਮੈਂਬਰ ਲੋਕ ਸਭਾ), ਮੁਹੰਮਦ ਮੁਸਤਫ਼ਾ (ਸਾਬਕਾ ਡੀ.ਜੀ.ਪੀ.), ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਪਿਆਰੇ ਲਾਲ ਗਰਗ ਮੇਰੇ ਸਲਾਹਕਾਰ ਹੋਣਗੇ।
ਕਾਂਗਰਸ ਵੱਲੋ ਨਵਜੋਤ ਸਿੱਧੂ ਨਾਲ ਚਾਰ ਹੋਰ ਕਾਰਜਕਾਰੀ ਪ੍ਰਧਾਨ ਬਣਾਏ ਗਏ ਸੀ ਪਰ ਹੁਣ ਨਵਜੋਤ ਸਿੱਧੂ ਵੱਲੋ ਚਾਰ ਸਲਾਹਕਾਰ ਨਿਯੁਕਤ ਕਰਨ ਤੋ ਬਾਅਦ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ।