ਨਵਜੋਤ ਸਿੱਧੂ

ਨਵਜੋਤ ਸਿੱਧੂ ਯੂਨੀਵਰਸਿਟੀ ਸਾਹਮਣੇ ਕਤਲ ਹੋਏ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ

ਚੰਡੀਗ੍ਹੜ 07 ਅਪ੍ਰੈਲ 2022: ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਅੰਧਾ ਧੁੰਦ ਫਾਇਰਿੰਗ ਨਾਲ ਕਤਲ ਕੀਤੇ ਗਏ ਦੌਣ ਕਲਾਂ ਦੇ ਧਰਮਿੰਦਰ ਸਿੰਘ ਉਰਫ ਭਿੰਦਾ ਨਾਮੀ ਨੌਜਵਾਨ ਦੇ ਘਰ ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਇਸ ਦੌਰਾਨ ਨੌਜਵਾਨ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਸੂਬਾ ਸਰਕਾਰ ਦੀ ਆਲੋਚਨਾ ਕੀਤੀ ਹੈ ।

ਉਨ੍ਹਾਂ ਕਿਹਾ ਕਿ ਜਿਹੜੇ ਸੂਬੇ ‘ਚ 20 ਦਿਨਾਂ ‘ਚ 25 ਕਤਲ ਹੋ ਹੋਣਗੇ ਉੱਥੇ ਕੋਈ ਕਿਵੇਂ ਰਹਿ ਸਕਦਾ ਹੈ। ਇਸਦੇ ਨਾਲ ਹੀ ਨਵਜੋਤ ਸਿੱਧੂ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਦੇ ‘ਚ ਉਹ ਤੇ ਕਾਂਗਰਸ ਪਾਰਟੀ ਪਰਿਵਾਰ ਦੇ ਨਾਲ ਹਮੇਸ਼ਾਂ ਖੜ੍ਹੇ ਹਨ । ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰਦੀਆਂ ਕਿਹਾ ਕਿ ਜਿਹੜੇ ਸਰਕਾਰ ਦੇ ਰਾਜ ‘ਚ ਦਿਨ ਦਿਹਾੜੇ ਸ਼ਰੇਆਮ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ ।

Scroll to Top