Site icon TheUnmute.com

ਕਾਲੀ ਮਾਤਾ ਮੰਦਿਰ ‘ਚ ਬੇਅਦਬੀ ਘਟਨਾ ਦੀ ਨਵਜੋਤ ਸਿੱਧੂ ਨੇ ਕੀਤੀ ਨਿਖ਼ੇਧੀ

Navjot Sidhu

ਚੰਡੀਗੜ੍ਹ 25 ਜਨਵਰੀ 2022: ਪਟਿਆਲਾ ਦੇ ਕਾਲੀ ਮਾਤਾ ਮੰਦਿਰ (Shri Kali Mata Mandir) ‘ਚ ਬੀਤੇ ਦਿਨ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖ਼ੇਧੀ ਕੀਤੀ ਗਈ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ‘ਚ ਡਰ, ਧਰੁਵੀਕਰਨ ਅਤੇ ਨਫ਼ਰਤ ਦੀ ਸਿਆਸਤ ਘੁਸਪੈਠ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਲੀ ਮਾਤਾ ਮੰਦਿਰ ‘ਚ ਹੋਈ ਬੇਅਦਬੀ ਦੀ ਘਟਨਾ ਬੇਹੱਦ ਹੀ ਨਿੰਦਣਯੋਗ ਹੈ।

ਇਸਦੇ ਨਾਲ ਹੀ ਨਵਜੋਤ ਸਿੱਧੂ ਨੇ ਕਿਹਾ ਹੈ ਕਿ ਫੁੱਟ ਪਾਊ ਤਾਕਤਾਂ ਪੰਜਾਬੀਅਤ ਦੇ ਸਮਾਜਿਕ-ਆਰਥਿਕ ਤਾਣੇ-ਬਾਣੇ ਨੂੰ ਕਦੇ ਵੀ ਵਿਗਾੜ ਨਹੀਂ ਸਕਦੀਆਂ। ਦੱਸਣਯੋਗ ਹੈ ਕਿ ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ (Shri Kali Mata Mandir) ਵਿਖੇ ਬੀਤੇ ਦਿਨ ਇਕ ਵਿਅਕਤੀ ਨੇ ਬੇਅਦਬੀ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਉੱਥੇ ਮੌਜੂਦ ਸੁਰੱਖਿਆ ਗਾਰਡਾਂ ਵੱਲੋਂ ਦਬੋਚ ਲਿਆ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਜ ਪਟਿਆਲਾ ‘ਚ ਵੱਡੀ ਗਿਣਤੀ ‘ਚ ਸ਼੍ਰੀ ਕਾਲੀ ਮਾਤਾ ਦੇ ਭਗਤ ਅਤੇ ਹਿੰਦੂ ਸੰਗਠਨਾਂ ਦੇ ਆਗੂ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਰੋਡ ਜਾਮ ਕਰਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

Exit mobile version