ਚੰਡੀਗੜ੍ਹ 05 ਦਸੰਬਰ 2021: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu)ਦਿੱਲੀ ਵਿੱਚ ਕੱਚੇ ਅਧਿਆਪਕ ਦੁਆਰਾ ਦਿਤੇ ਜਾ ਰਹੇ ਧਰਨੇ ਵਿੱਚ ਸ਼ਾਮਿਲ ਹੋਏ ਹਨ| ਨਵਜੋਤ ਸਿੰਘ ਸਿੱਧੂ ਗੈਸਟ ਟੀਚਰਾਂ ਨਾਲ ਮਿਲ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(Arvind Kejriwal) ਦੀ ਰਿਹਾਇਸ਼ ਸਾਹਮਣੇ ਰੋਸ ਧਰਨਾ ਦਿੱਤਾ ਤੇ ਕਿਹਾ ਕਿ ਕੱਚੇ ਅਧਿਆਪਕ ਸੜਕਾਂ ਤੇ ਰੁਲ੍ਹ ਰਹੇ ਹਨ | ਕੇਜਰੀਵਾਲ ਪੰਜਾਬ ਵਿਚ ਆ ਕੇ ਇਸ ਸਬੰਧੀ ਝੂਠ ਬੋਲ ਰਿਹਾ ਹੈ |ਉਹ ਕੱਚੇ ਅਧਿਆਪਕਾਂ ਤੋਂ ਦਿਹਾੜੀ ਕਰਵਾ ਰਹੇ ਹਨ। ਨਵਜੋਤ ਸਿੱਧੂ ਨੇ ਟੀਚਰਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਅਤੇ ਕੇਜਰੀਵਾਲ ਸਰਕਾਰ ਤੇ ਕਈ ਸਵਾਲ ਖੜ੍ਹੇ ਕੀਤੇ।
ਨਵਜੋਤ ਸਿੰਘ ਸਿੱਧੂ (Navjot Singh Sidhu)ਨੇ ਅਰਵਿੰਦ ਕੇਜਰੀਵਾਲ (Arvind Kejriwal) ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਵੱਡੇ-ਵੱਡੇ ਵਾਅਦੇ ਕਰ ਰਹੇ ਹਨ , ਪਰ ਦਿੱਲੀ ਵਿੱਚ ਕੱਚੇ ਅਧਿਆਪਕ ਦੀ ਕੇਜਰੀਵਾਲ ਸਾਰ ਨਹੀਂ ਲੈ ਰਹੇ।