TheUnmute.com

ਨਵਜੋਤ ਸਿੱਧੂ ਨੇ ਹਰਿਆਣਾ ਪੁਲਿਸ ਦੀ ਕਿਸਾਨਾਂ ‘ਤੇ ਕਰਵਾਈ ਖ਼ਿਲਾਫ਼ CM ਭਗਵੰਤ ਮਾਨ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ, 14 ਫਰਵਰੀ 2024: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੇ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਅਤੇ ਰਿਜ਼ਰਵ ਫੋਰਸਾਂ ਵੱਲੋਂ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲੇ ਅਤੇ ਗੋਲੀਬਾਰੀ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸੀਐਮ ਮਾਨ ਨੂੰ ਪੰਜਾਬ ਦੀਆਂ ਸਰਹੱਦਾਂ ਦੀ ਰਾਖੀ ਲਈ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ |

ਨਵਜੋਤ ਸਿੰਘ ਸਿੱਧੂ (Navjot Sidhu) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਦਿਆਂ ਕਿਹਾ- ਪੰਜਾਬ ਸਰਕਾਰ ਨੂੰ ਆਪਣੀ ਖੇਤਰੀ ਪ੍ਰਭੂਸੱਤਾ ਦੀ ਰੱਖਿਆ ਕਰਨੀ ਚਾਹੀਦੀ ਹੈ। ਸਾਡੀ ਧਰਤੀ ‘ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪੰਜਾਬੀਆਂ ‘ਤੇ ਹਮਲਾ/ਜ਼ਖਮੀ ਕਰਨ ਦੇ ਹਰਿਆਣਾ ਦੇ ਯਤਨਾਂ ਨੂੰ ਨਾਕਾਮ ਕੀਤਾ ਜਾਣਾ ਚਾਹੀਦਾ ਹੈ।

ਨਵਜੋਤ ਸਿੰਘ ਸਿੱਧੂ ਦਾ ਇਹ ਵੀ ਕਹਿਣਾ ਹੈ ਕਿ ਕਿਸਾਨ ਅੱਜ ਵੀ ਪੰਜਾਬ ਦੀ ਧਰਤੀ ‘ਤੇ ਮੌਜੂਦ ਹਨ। ਪੰਜਾਬ ਦੀ ਧਰਤੀ ‘ਤੇ ਖੜ੍ਹੇ ਕਿਸਾਨਾਂ ‘ਤੇ ਹਰਿਆਣਾ ਇਹ ਕਾਰਵਾਈ ਕਰ ਰਿਹਾ ਹੈ, ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਪੰਜਾਬ ਦੀ ਧਰਤੀ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਗੋਲੀਬਾਰੀ ਵੀ ਕੀਤੀ ਜਾ ਰਹੀ ਹੈ, ਜਿਸ ‘ਤੇ ਕਾਰਵਾਈ ਦੀ ਲੋੜ ਹੈ।

Exit mobile version