navjot singh sidhu

ਬਰਨਾਲਾ ਰੈਲੀ ਦੌਰਾਨ ਨਵਜੋਤ ਸਿੱਧੂ ਨੇ ਔਰਤਾਂ ਲਈ ਕੀਤੇ ਵੱਡੇ ਐਲਾਨ

ਚੰਡੀਗੜ੍ਹ 03 ਜਨਵਰੀ 2022:ਬਰਨਾਲਾ ਦੇ ਭਦੌੜ (Bhadaur) ਤੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਔਰਤਾਂ ਤੇ ਸਕੂਲ ਵਿਦਿਆਰਥੀ ਲਈ ਐਲਾਨ ਕੀਤਾ । ਉਨ੍ਹਾਂ ਨੇ ਔਰਤਾਂ ਲਈ ਕਾਂਗਰਸ ਦਾ ਚੋਣ ਬਾਕਸ ਖੁੱਲ੍ਹਾ ਰੱਖਿਆ ਹੈ। ਸਿੱਧੂ ਨੇ ਕਿਹਾ ਕਿ ਉਹ ਪੰਜਾਬ ਵਿੱਚ ਮਾਡਲ ਦੀ ਸਭ ਤੋਂ ਖੂਬਸੂਰਤ ਝਲਕ ਦਿਖਾ ਰਹੇ ਹਨ। ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਔਰਤਾਂ ਲਈ ਵੱਡੇ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਅਤੇ ਸਾਲ ਵਿੱਚ 8 ਸਿਲੰਡਰ ਮੁਫ਼ਤ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਔਰਤਾਂ ਨੂੰ ਆਤਮ ਨਿਰਭਰ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੋ ਕਿਹਾ ਹੈ, ਉਸ ਨੂੰ ਪੂਰਾ ਕੀਤਾ ਹੈ।

ਇਸਦੇ ਨਾਲ ਹੀ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਸਕੂਲ ਵਿੱਚ ਪੜ੍ਹਦੀਆਂ ਲੜਕੀਆਂ ਲਈ ਵੀ ਵੱਡੇ-ਵੱਡੇ ਦਾਅਵੇ ਕੀਤੇ ਹਨ। ਉਨ੍ਹਾਂ ਦੱਸਿਆ ਕਿ 5ਵੀਂ ਪਾਸ ਲੜਕੀਆਂ ਨੂੰ 5000 ਰੁਪਏ, 10ਵੀਂ ਪਾਸ ਲੜਕੀਆਂ ਨੂੰ 15 ਹਜ਼ਾਰ ਅਤੇ 12ਵੀਂ ਪਾਸ ਲੜਕੀਆਂ ਨੂੰ 20 ਹਜ਼ਾਰ ਰੁਪਏ ਦਿੱਤੇ ਜਾਣਗੇ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਾਲਜ ਜਾਣ ਵਾਲੀਆਂ ਲੜਕੀਆਂ ਨੂੰ ਮੁਫ਼ਤ ਸਕੂਟੀ ਦਿੱਤੀ ਜਾਵੇਗੀ। ਸਿੱਧੂ ਨੇ ਦੱਸਿਆ ਕਿ ਲੜਕੀਆਂ ਦੇ ਨਾਵਾਂ ਦੀ ਰਜਿਸਟਰੀ ਮੁਫ਼ਤ ਕੀਤੀ ਜਾਵੇਗੀ। ਇਸਦੇ ਨਾਲ ਹੀ ਕਿਹਾ ਕਿ ਮਹਿਲਾ ਖੇਤ ਮਜ਼ਦੂਰਾਂ ਨੂੰ 400 ਰੁਪਏ ਦਿਹਾੜੀ ਦਿੱਤੀ ਜਾਵੇਗੀ। ਔਰਤਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ 2 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।ਦੂਜੇ ਪਾਸੇ ਨਵਜੋਤ ਸਿੱਧੂ ਨੇ ‘ਆਪ’ ‘ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਜਦੋਂ ਵੀ ਇਹ ਪੰਜਾਬ ‘ਚ ਆਉਂਦੀ ਹੈ ਤਾਂ ਡਰਾਮਾ ਕਰਦੀ ਹੈ।

Scroll to Top