Site icon TheUnmute.com

ਨਵਜੋਤ ਸਿੱਧੂ ਨੇ ਕਾਂਗਰਸ ‘ਚੋਂ ਬਰਖ਼ਾਸਤ ਕੀਤੇ ਗਏ ਸਾਬਕਾ ਵਿਧਾਇਕ ਨਾਲ ਕੀਤੀ ਮੁਲਾਕਾਤ

Navjot Sidhu

ਪ੍ਰਧਾਨ ਨਵਜੋਤ ਸਿੱਧੂ ਨੇ ਕਾਂਗਰਸ ‘ਚੋਂ ਬਰਖ਼ਾਸਤ ਕੀਤੇ ਗਏ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਮਿਲਣ ਨਵਜੋਤ ਸਿੱਧੂ ਸਮਰਾਲਾ ਵਿਖੇ ਉਹਨਾਂ ਦੇ ਘਰ ਪਹੁੰਚੇ ਹਨ।

ਚੰਡੀਗੜ੍ਹ 15 ਅਪ੍ਰੈਲ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਪਿਛਲੇ ਕਾਫੀ ਸਮੇ ਤੋਂ ਸਾਬਕਾ ਵਿਧਾਇਕਾਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ | ਇਸਦੇ ਚਲਦੇ ਅੱਜ ਵਿਧਾਨ ਸਭਾ ਚੋਣਾਂ ਦੌਰਾਨ ਟਿਕਟ ਨਾ ਮਿਲਣ ਤੋਂ ਨਾਰਾਜ ਹੋ ਕੇ ਆਜਾਦ ਚੋਣ ਲੜਨ ਵਾਲੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਜਿਹਨਾਂ ਨੂੰ ਕਾਂਗਰਸ ਪਾਰਟੀ ਨੇ ਬਰਖਾਸਤ ਕੀਤਾ ਹੋਇਆ ਹੈ ਉਨ੍ਹਾਂ ਨੂੰ ਮਿਲਣ ਨਵਜੋਤ ਸਿੱਧੂ ਸਮਰਾਲਾ ਵਿਖੇ ਉਹਨਾਂ ਦੇ ਘਰ ਪਹੁੰਚੇ ਹਨ।

ਜਿਕਰਯੋਗ ਹੈ ਕਿ ਪਿਛਲੇ ਦਿਨੀਂ ਅਮਰੀਕ ਸਿੰਘ ਢਿੱਲੋਂ ਦੀ ਸਿਹਤ ਕਾਫੀ ਵਿਗੜ ਗਈ ਸੀ। ਨਵਜੋਤ ਸਿੱਧੂ (Navjot Sidhu) ਉਹਨਾਂ ਦਾ ਹਾਲ ਚਾਲ ਜਾਨਣ ਲਈ ਉਹਨਾਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਨਵੇਂ ਬਣੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਕਾਰਜਕਾਰੀ ਪ੍ਰਧਾਨ ਭਾਰਤ ਭੁਸ਼ਣ ਆਸ਼ੂ ਅਤੇ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਅੰਮ੍ਰਿਤਸਰ ਦੇ ਦੌਰੇ ਤੇ ਹਨ। ਇਸ ਦੌਰਾਨ ਉਹਨਾਂ ਵੱਲੋਂ ਅੰਮ੍ਰਿਤਸਰ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਗਈ ਹੈ। ਜਿਸ ‘ਚ ਨਵਜੋਤ ਸਿੱਧੂ ਸ਼ਾਮਲ ਨਹੀਂ ਹੋਏ |

Exit mobile version