July 7, 2024 12:41 pm
Navjot Sidhu

ਨਵਜੋਤ ਸਿੱਧੂ ਨੇ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਪੰਜਾਬ ਗਵਰਨਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 21 ਅਪ੍ਰੈਲ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੇ ਪੰਜਾਬ ਦੇ ਅਹਿਮ ਮਾਮਲਿਆਂ ਦੇ ਮੱਦੇਨਜਰ ਪੰਜਾਬ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ‘ਤੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਗਵਰਨਰ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਲੋਕਾਂ ਦੀ ਅਵਾਜ਼ ਨੂੰ ਬੁਲੰਦ ਕਰਦੇ ਹੋਏ ਉਹ ਪੰਜਾਬ, ਪੰਜਾਬੀਅਤ ਅਤੇ ਲੋਕਾਂ ਦੇ ਹੱਕਾਂ ਲਈ ਦਿੱਲੀ ਵੀ ਜਾਣਗੇ।

ਜਿਕਰਯੋਗ ਹੈ ਕਿ ਨਵਜੋਤ ਸਿੱਧੂ (Navjot Sidhu ) ਦੁਆਰਾ ਕੁਝ ਦਿਨ ਪਹਿਲਾਂ ਹੀ ਪ੍ਰੈਸ ਕਾਨਫਰੰਸ਼ ਕੀਤੀ ਸੀ | ਜਿਸ ‘ਚ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ‘ਚ ਅਮਨ-ਕਾਨੂੰਨ ਦੀ ਹਾਲਤ ਖ਼ਰਾਬ ਹੈ। ਸਿੱਧੂ ਨੇ ਕਿਹਾ ਕਿ ਕਬੱਡੀ ਜੇਲ੍ਹਾਂ ‘ਚੋਂ ਚੱਲ ਰਹੀ ਹੈ। ਪਾਰਟੀ ਵਰਕਰਾਂ ਨੂੰ ਕੋਈ ਵੀ ਮਾਰ ਦਿੰਦਾ ਹੈ। ਟਰੱਕ ਯੂਨੀਅਨਾਂ ‘ਤੇ ਕਬਜ਼ੇ ਹੋ ਰਹੇ ਹਨ।ਉਨ੍ਹਾਂ ਕਿਹਾ ਪੰਜਾਬ ਅੰਦਰ ਲਾਅ ਐਂਡ ਆਰਡਰ ਕਿੱਥੇ ਹੈ।

Navjot Sidhu