July 7, 2024 2:40 pm
Navjot Sidhu

‘ਆਪ’ ਨਾਲ ਗਠਜੋੜ ਦੇ ਹੱਕ ‘ਚ ਨਿੱਤਰੇ ਨਵਜੋਤ ਸਿੱਧੂ, ਕਿਹਾ- ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ

ਚੰਡੀਗੜ੍ਹ, 06 ਸਤੰਬਰ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Sidhu) ਇੱਕ ਵਾਰ ਫਿਰ ਪੰਜਾਬ ਕਾਂਗਰਸ ਤੋਂ ਵੱਖ ਖੜ੍ਹੇ ਨਜਰ ਆਏ । ਦਰਅਸਲ ਪੰਜਾਬ ਕਾਂਗਰਸ ਅਤੇ ‘ਆਪ’ ਗਠਜੋੜ ਲਈ ਸਹਿਮਤ ਹੋ ਗਏ ਹਨ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ। ਲੋਕਤੰਤਰ ਨੂੰ ਬਚਾਉਣ ਲਈ ਸਾਨੂੰ ਸਵਾਰਥ ਦੀ ਰਾਜਨੀਤੀ ਨੂੰ ਤਿਆਗਣਾ ਪਵੇਗਾ।

ਸਿੱਧੂ (Navjot Sidhu) ਨੇ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਇਹ ਇਕ ਵੱਡੇ ਕਾਰਨ (ਟੀਚੇ) ਲਈ ਹੈ, ਸੰਵਿਧਾਨ ਦੀ ਭਾਵਨਾ ਦਾ ਸਨਮਾਨ ਕਰਨ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਤੋਂ ਆਪਣੀ ਤਾਕਤ ਖਿੱਚਣ ਵਾਲੀਆਂ ਸੰਸਥਾਵਾਂ ਨੂੰ ਮੁਕਤ ਕਰਨ ਲਈ ਰਾਸ਼ਟਰੀ ਹਿੱਤਾਂ ਨੂੰ ਸਰਵਉੱਚ ਰੱਖਿਆ ਗਿਆ ਹੈ। ਸਾਡੀ ਜ਼ਮਹੂਰੀਅਤ ਦੀ ਰਾਖੀ ਲਈ ਨਿੱਜੀ ਸਵਾਰਥਾਂ ਨਾਲ ਭਰੀ ਮਾੜੀ ਮੋਟੀ ਸਿਆਸਤ ਨੂੰ ਤਿਆਗ ਦੇਣਾ ਚਾਹੀਦਾ ਹੈ। ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜੀਆਂ ਜਾਂਦੀਆਂ ਸਗੋਂ ਅਗਲੀਆਂ ਪੀੜ੍ਹੀਆਂ ਲਈ ਲੜੀਆਂ ਜਾਂਦੀਆਂ ਹਨ। ਜੁੜੇਗਾ ਭਾਰਤ ‘ਭਾਰਤ’, ਜਿੱਤੇਗਾ INDIA

ਦੂਜੇ ਪਾਸੇ ਪੰਜਾਬ ਕਾਂਗਰਸ ਦੇ ਵੱਡੇ ਆਗੂ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਆਪ’ ਨਾਲ ਮਿਲ ਕੇ ਲੜਨ ਲਈ ਰਾਜ਼ੀ ਨਹੀਂ ਹਨ, ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਆਪ’ ਪ੍ਰਤੀ ਸਖ਼ਤ ਰਵੱਈਆ ਅਪਣਾ ਚੁੱਕੇ ਹਨ ਅਤੇ ‘ਆਪ’ ਖ਼ਿਲਾਫ਼ ਤਿੱਖੇ ਬਿਆਨ ਵੀ ਦਿੱਤੇ ਹਨ। ਪ੍ਰਤਾਪ ਬਾਜਵਾ ਨੇ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਪੰਜਾਬ ਦੇ ਲੋਕ ਇਸ ਨਵੀਂ ‘ਆਪ’ ਪਾਰਟੀ ਨੂੰ ਦੇਖਣਾ ਵੀ ਪਸੰਦ ਨਹੀਂ ਕਰਦੇ।