Navjot Sidhu

ਸਿੱਧੂ ਵਲੋਂ ਅਪਮਾਨਜਨਕ ਟਿੱਪਣੀ ‘ਤੇ ਚੋਣ ਕਮੀਸ਼ਨ ਕੋਲ ਕੇਸ ਦਰਜ ਕਰਨ ਦੀ ਕੀਤੀ ਮੰਗ

ਚੰਡੀਗੜ੍ਹ 23 ਜਨਵਰੀ 2022: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਨਵੀਂ ਮੁਸੀਬਤ ਨੇ ਘੇਰ ਲਿਆ ਹੈ |ਦਸਿਆ ਜਾ ਰਿਹਾ ਹੈ ਕਿ ਜਦੋਂ ਨਵਜੋਤ ਸਿੰਘ ਸਿੱਧੂ (Navjot Sidhu) ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ (Punjab)ਦੇ ਡੀਜੀਪੀ, ਚੋਣ ਕਮਿਸ਼ਨਰ ਅਤੇ ਮੁੱਖ ਚੋਣ ਕਮਿਸ਼ਨਰ (Election Commissioner) ਇੰਡੀਆ ਨੂੰ ਸ਼ਿਕਾਇਤ ਭੇਜੀ ਗਈ ਹੈ। ਇਹ ਸ਼ਿਕਾਇਤ ਸਤੀਸ਼ ਕੁਮਾਰ ਅਤੇ ਹਰਪਾਲ ਸਿੰਘ ਵਾਸੀ ਝੰਜੇੜੀ ਜ਼ਿਲ੍ਹਾ ਮੁਹਾਲੀ ਵੱਲੋਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਕੇਸ ਦਰਜ ਕਰਨ ਲਈ ਕੀਤੀ ਗਈ ਹੈ।

ਮਾਮਲੇ ‘ਤੇ ਗੱਲਬਾਤ ਕਰਦਿਆਂ ਐਡਵੋਕੇਟ ਸਤੀਸ਼ ਕੁਮਾਰ ਅਤੇ ਹਰਪਾਲ ਸਿੰਘ, ਪਰਮਪ੍ਰੀਤ ਸਿੰਘ ਬਾਜਵਾ ਅਤੇ ਐਡਵੋਕੇਟ ਗੌਰਵ ਰਾਣਾ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Sidhu) ਵੱਲੋਂ 26 ਦਸੰਬਰ 2021 ਨੂੰ ਬਟਾਲਾ ਵਿਖੇ ਕੀਤੀ ਗਈ ਰੈਲੀ ਦੌਰਾਨ ‘ਗੁੱਗਾ ਜਾਹਿਰ’ ਸਬੰਧੀ ਅਪਸ਼ਬਦ ਬੋਲੇ ​​ਗਏ। ਦੀ ਵਰਤੋਂ ਕੀਤੀ ਗਈ, ਜਿਸ ਨਾਲ ਉਨ੍ਹਾਂ ਦੇ ਸ਼ਰਧਾਲੂਆਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ। ਜੇਕਰ ਇਸ ਸ਼ਿਕਾਇਤ ‘ਤੇ ਕਾਰਵਾਈ ਨਾ ਕੀਤੀ ਗਈ ਤਾਂ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਜਾਵੇਗੀ |

Scroll to Top