Navjot singh sidhu

ਨਵਜੋਤ ਸਿੱਧੂ ਨੇ ਕੇਜਰੀਵਾਲ ਦੀ ਇਕ ਵੀਡੀਓ ਸਾਂਝੀ ਕਰ ਲਿਆ ਲੰਮੇ ਹੱਥੀਂ, ਕਹੀ ਇਹ ਵੱਡੀ ਗੱਲ

ਅੰਮ੍ਰਿਤਸਰ 25 ਮਾਰਚ 2022 : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot sidhu) ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ‘ਤੇ ਵੱਡਾ ਹਮਲਾ ਬੋਲਿਆ ਹੈ। ਸਿੱਧੂ ਨੇ ਅਰਵਿੰਦ ਕੇਜਰੀਵਾਲ (Arvind Kejriwal) ਦਾ ਉਹ ਬਿਆਨ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਹੈ, ਜਿਸ ‘ਚ ਉਹ ਸਾਬਕਾ ਚੰਨੀ ਸਰਕਾਰ ਨੂੰ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਦੇ ਆਧਾਰ ‘ਤੇ 24 ਘੰਟਿਆਂ ‘ਚ ਬੇਅਦਬੀ ਮਾਮਲੇ ਦੇ ਦੋਸ਼ੀਆਂ ‘ਤੇ ਕਾਰਵਾਈ ਕਰਨ ਲਈ ਕਹਿ ਰਹੇ ਹਨ। ਦਰਅਸਲ ਇਹ ਵੀਡੀਓ ਵਿਧਾਨ ਸਭਾ ਵੋਟਿੰਗ ਤੋਂ ਪਹਿਲਾਂ ਦੀ ਹੈ, ਜਦੋਂ ਕੇਜਰੀਵਾਲ ਚੋਣ ਪ੍ਰਚਾਰ ਲਈ ਪੰਜਾਬ ਆਏ ਸਨ।

ਇਸ ਦੌਰਾਨ ਉਨ੍ਹਾਂ (ਕੇਜਰੀਵਾਲ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਬਰਗਾੜੀ ਕਾਂਡ ਨੂੰ ਲੈ ਕੇ ਪੂਰੇ ਪੰਜਾਬ ਦੇ ਲੋਕ ਬਹੁਤ ਨਾਰਾਜ਼ ਹਨ। ਜਨਤਾ ਚਾਹੁੰਦੀ ਹੈ ਕਿ ਬਰਗਾੜੀ ਕਾਂਡ ਦੇ ਮਾਸਟਰ ਮਾਈਂਡ ਨੂੰ ਸਜ਼ਾ ਦਿੱਤੀ ਜਾਵੇ ਅਤੇ ਇਹ ਦੱਸਣ ਦੀ ਲੋੜ ਨਹੀਂ ਕਿ ਮਾਸਟਰ ਮਾਈਂਡ ਕੌਣ ਹੈ। ਕਿਰਪਾ ਕਰਕੇ ਚੰਨੀ ਸਰਕਾਰ (ਉਸ ਸਮੇਂ ਦੀ ਸਰਕਾਰ) ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਪੜ੍ਹੋ ਅਤੇ ਦੇਖੋ। ਇਸ ‘ਚ ਨਾਂ ਲਿਖੇ ਹੋਏ ਹਨ, ਜਿਸ ਦੇ ਆਧਾਰ ‘ਤੇ 24 ਘੰਟਿਆਂ ‘ਚ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ‘ਤੇ ਨਵਜੋਤ ਸਿੱਧੂ (Navjot sidhu) ਨੇ ਕੇਜਰੀਵਾਲ ਨੂੰ ਸਵਾਲ ਕੀਤਾ ਹੈ ਕਿ ਹੁਣ ਪੰਜਾਬ ‘ਚ ਤੁਹਾਡੀ ਸਰਕਾਰ ਹੈ ਅਤੇ ਤੁਸੀਂ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕਿਉਂ ਨਹੀਂ ਕਰ ਰਹੇ, ਜਿਸ ਨੇ ਤੁਹਾਨੂੰ ਰੋਕਿਆ ਹੈ।

Scroll to Top