MLA Jeevan Jyot Kaur

ਦੂਜਿਆਂ ‘ਤੇ ਇਲਜ਼ਾਮ ਲਗਾਉਣ ਦੀ ਬਜਾਏ ਨਵਜੋਤ ਸਿੱਧੂ ਆਪਣੇ ਚੰਗੇ ਕੰਮ ਲੋਕਾਂ ਸਾਹਮਣੇ ਰੱਖਣ: MLA ਜੀਵਨਜੋਤ ਕੌਰ

ਅੰਮ੍ਰਿਤਸਰ, 10 ਅਪ੍ਰੈਲ 2023: ਅੰਮ੍ਰਿਤਸਰ ਦੇ ਪੂਰਬੀ ਹਲਕੇ ਦੇ ਵਿੱਚ ਚੋਣਾਂ ਦੇ ਦੌਰਾਨ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਹਰਾਉਣ ਵਾਲੀ ਬੀਬੀ ਜੀਵਨਜੋਤ ਕੌਰ (MLA Jeevan Jyot Kaur) ਵੱਲੋਂ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨੇ ਸਾਧੇ ਹਨ, ਵਿਧਾਇਕ ਜੀਵਨਜੋਤ ਕੌਰ (MLA Jeevan Jyot Kaur) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ ਵਲੋਂ ਅਹੁਦਾ ਸਾਂਭਣ ਮੌਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇਣ ਲਈ ਪਹੁੰਚੇ ਹਨ |

ਉਨ੍ਹਾਂ ਨੇ ਅਸ਼ੋਕ ਤਲਵਾੜ ਵੱਲੋਂ ਸਾਫ ਤੌਰ ‘ਤੇ ਕਿਹਾ ਗਿਆ ਕਿ ਕਿਸੇ ਵੀ ਤਰਾਂ ਦਾ ਘਪਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਥੇ ਹੀ ਪੰਜਾਬ ਦੇ ਜਲੰਧਰ ਵਿੱਚ ਆਗਾਮੀ ਜ਼ਿਮਨੀ ਚੋਣ ਬਾਰੇ ਜੀਵਨਜੋਤ ਕੌਰ ਨੇ ਕਿਹਾ ਕਿ ਅਸੀਂ ਜਲੰਧਰ ਜਿਮਨੀ ਚੋਣਾਂ ਬਹੁਤ ਵੱਡੇ ਮਾਰਜਨ ਨਾਲ ਜਿੱਤ ਪ੍ਰਾਪਤ ਕਰਾਂਗੇ | ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਕੋਈ ਵੀ ਉਮੀਦਵਾਰ ਟਿਕ ਨਹੀਂ ਸਕੇਗਾ |

ਨਵਜੋਤ ਸਿੰਘ ਸਿੱਧੂ ਬਾਰੇ ਉਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਬਾਰੇ ਪਹਿਲਾਂ ਤਾਂ ਕੁਝ ਨਹੀਂ ਬੋਲਣਾ ਚਾਹੁੰਦੇ ਸਨ, ਲੇਕਿਨ ਜਦੋਂ ਦੇ ਨਵਜੋਤ ਸਿੰਘ ਸਿੱਧੂ ਜੇਲ੍ਹ ‘ਚੋਂ ਬਾਹਰ ਆਏ ਹਨ, ਉਹ ਪੁਰਾਣੇ ਸਿੱਧੂ ਵਾਂਗੂ ਹੀ ਹਨ | ਨਵਜੋਤ ਸਿੱਧੂ ਪਹਿਲਾਂ ਵਾਂਗ ਕੁਝ ਵੀ ਬੋਲ ਜਾਂਦੇ ਹਨ | ਉਨ੍ਹਾਂ ਨੇ ਕਿਹਾ ਕਿ ਮੈ ਨਵਜੋਤ ਸਿੰਘ ਸਿੱਧੂ ਨੂੰ ਕਹਿਣਾ ਚਾਹੁੰਦੇ ਹਨ ਕਿ ਦੂਜਿਆਂ ‘ਤੇ ਇਲਜ਼ਾਮ ਲਗਾਉਣ ਦੀ ਬਜਾਏ ਉਹ ਆਪਣੇ ਵਲੋਂ ਕੀਤੇ ਚੰਗੇ ਕੰਮ ਲੋਕਾਂ ਸਾਹਮਣੇ ਰੱਖਣ |

Scroll to Top