July 7, 2024 11:27 am

ਪਟਿਆਲਾ ਹਿੰਸਾ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਮਾਨ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ 29 ਅਪ੍ਰੈਲ 2022: ਪਟਿਆਲਾ ਹਿੰਸਾ (Patiala violence) ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧ ਰਿਹਾ ਹੈ | ਇਸਦੇ ਨਾਲ ਹੀ ਇਸ ਘਟਨਾ ਨੂੰ ਮੰਦਭਾਗਾ ਦੱਸਦਿਆਂ ਦੋਸ਼ੀਆਂ ‘ਤੇ ਸਖਤ ਕਾਰਵਾਈ ਦੀ ਮੰਗ ਕਰ ਰਿਹਾ ਹੈ |ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਿਹਾ ਪੰਜਾਬੀ ਸਾਡੇ ਗੁਰੂ ਦੀਆਂ ਸਰਵ ਵਿਆਪਕ ਭਾਈਚਾਰਕ ਸਾਂਝ ਅਤੇ ਏਕਤਾ ਦੀਆਂ ਸਿੱਖਿਆਵਾਂ ਨਾਲ ਜੁੜੇ ਹੋਏ ਹਨ।  ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਾਡੇ ਸਮਾਜ ਵਿੱਚ ਪਾੜਾ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਪਟਿਆਲੇ ਦੀ ਘਟਨਾ ਪੰਜਾਬ ਸਰਕਾਰ ਦੀ ਭੀੜ ਨੂੰ ਰੋਕਣ ਅਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹਿਣ ਕਾਰਨ ਵਾਪਰੀ ਹੈ। ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ..

Patiala violence