ਨਵਜੋਤ ਸਿੱਧੂ

ਨਵਜੋਤ ਸਿੱਧੂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ 04 ਮਈ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੇ ਸੂਬੇ ‘ਚ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਇਸ ਦੌਰਾਨ ਸਿੱਧੂ ਨੇ ਟਵਿੱਟਰ ‘ਤੇ ਨਸ਼ੇ ਵੇਚਣ ਵਾਲੇ ਨੌਜਵਾਨ ਦੀ ਵੀਡੀਓ ਸ਼ੇਅਰ ਕਰਕੇ ਸਰਕਾਰ ਦੀ ਨਸ਼ਿਆਂ ਨੂੰ ਖਤਮ ਕਰਨ ਦੀ ਇੱਛਾ ‘ਤੇ ਸਵਾਲ ਚੁੱਕੇ ਹਨ। ਸਿੱਧੂ ਵਲੋਂ ਵੀਡੀਓ ਸ਼ੇਅਰ ਕਰਦਿਆਂ ਸੀਐਮ ਮਾਨ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਸੰਬੋਧਿਤ ਕਰਦੇ ਹੋਏ ਲਿਖਿਆ ਕਿ “ਐਸਟੀਐਫ ਦੀ ਰਿਪੋਰਟ ਅਤੇ ਮਾਨਯੋਗ ਹਾਈਕੋਰਟ ਨੇ ਕਈ ਮੌਕਿਆਂ ‘ਤੇ ਦੇਖਿਆ ਹੈ ਕਿ ਨਸ਼ਾ ਤਸਕਰਾਂ, ਪੁਲਿਸ ਅਤੇ ਸਿਆਸਤਦਾਨਾਂ ਵਿਚਕਾਰ ਗਠਜੋੜ ਹੈ, ਜਿਸ ਨੂੰ ਹਾਲੇ ਤੱਕ ਤੋੜਿਆ ਨਹੀਂ ਗਿਆ ਹੈ।

ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਵਲੋਂ ਪੰਜਾਬ ਸਰਕਾਰ ਨੂੰ ਲਗਾਤਾਰ ਮਾਈਨਿੰਗ ਅਤੇ ਡਰੱਗ ਮਾਫੀਆ ਦੇ ਮੁੱਦਿਆਂ ਨੂੰ ਲੈ ਕੇ ਘੇਰਦੇ ਰਹਿੰਦੇ ਹਨ । ਮੰਗਲਵਾਰ ਨੂੰ ਉਨ੍ਹਾਂ ਨੇ ‘ਆਪ’ ਸਰਕਾਰ ‘ਤੇ ਮਾਈਨਿੰਗ ਮਾਫੀਆ ਦੇ ਸਰਗਰਮ ਹੋਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਸੀ ਕਿ ਮਾਨ ਦੀ ਸਰਕਾਰ ‘ਚ ਵੀ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ ਅਤੇ ਲੋਕਾਂ ਨੂੰ 22 ਹਜ਼ਾਰ ਰੁਪਏ ‘ਚ ਰੇਤ ਦੀ ਟਰਾਲੀ ਮਿਲ ਰਹੀ ਹੈ। ਉਨ੍ਹਾਂ ਸਰਕਾਰ ਨੂੰ 600 ਯੂਨਿਟ ਬਿਜਲੀ ਮੁਫਤ ਦੇਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ 600 ਯੂਨਿਟ ਤੋਂ ਬਾਅਦ ਜੋ ਵੀ ਬਿੱਲ ਬਣਦਾ ਹੈ, ਸਰਕਾਰ ਉਸ ਦੀ ਵਸੂਲੀ ਕਰੇ।

 

Scroll to Top