July 3, 2024 3:10 am
Navjot Singh Sidhu

ਸੁਪਰੀਮ ਕੋਰਟ ਦੇ ਫੈਸਲੇ ‘ਤੇ ਨਵਜੋਤ ਸਿੱਧੂ ਨੇ ਟਵੀਟ ਕਰ ਕਹੀ ਇਹ ਗੱਲ

ਚੰਡੀਗੜ੍ਹ 19 ਮਈ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੇ ਆਪਣੇ ਖਿਲਾਫ ਪੁਰਾਣੇ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ| ਇਸ ਦੌਰਾਨ ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ, “ਅਦਾਲਤ ਦਾ ਫੈਸਲਾ ਸਿਰ ਮੱਥੇ”

Navjot Sidhu

ਜਿਕਰਯੋਗ ਹੈ ਕਿ ਸੁਪਰੀਮ ਕੋਰਟ (Supreme Court) ਦੇ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਖ਼ਿਲਾਫ਼ ਦਾਇਰ ਕਰੀਬ ਤਿੰਨ ਦਹਾਕਿਆਂ ਪੁਰਾਣੇ ਰੋਡ ਰੇਜ ਮਾਮਲੇ ’ਚ ਸਮੀਖਿਆ ਪਟੀਸ਼ਨ ’ਤੇ ਫ਼ੈਸਲਾ ਸੁਣਾਉਂਦੇ ਹੋਏ ਇੱਕ ਸਾਲ ਦੀ ਸਜ਼ਾ ਸੁਣਾ ਦਿੱਤੀ ਹੈ।