ਚੰਡੀਗੜ੍ਹ 21 ਅਕਤੂਬਰ 2022: ਲੁਧਿਆਣਾ ਦੇ ਬਹੁ ਚਰਚਿਤ ਸੀ.ਐੱਲ.ਯੂ. ਘੁਟਾਲੇ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਨਹੀਂ ਹੋ ਸਕਣਗੇ | ਸਿੱਧੂ ਵਲੋਂ ਖ਼ਰਾਬ ਸਿਹਤ ਹਵਾਲਾ ਦਿੱਤਾ ਗਿਆ ਹੈ , ਜਿਸਦੇ ਚੱਲਦੇ ਮਾਨਯੋਗ ਜੱਜ ਸੁਮਿਤ ਮੱਕੜ ਨੇ ਇਸ ਮਾਮਲੇ ਦੀ ਸੁਣਵਾਈ 28 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਅਤੇ ਨਵਜੋਤ ਸਿੰਘ ਸਿੱਧੂ ਨੂੰ 28 ਅਕਤੂਬਰ ਨੂੰ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਪ੍ਰਾਪਤ ਜਾਣਕਾਰੀ ਮੁਤਾਬਕ ਸਿੱਧੂ ਦਾ ਹਸਪਤਾਲ ‘ਚ ਮੈਡੀਕਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਇੱਕ ਦਿਨ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਦੂਜੇ ਪਾਸੇ ਜੇਲ੍ਹ ਸੁਪਰੀਡੈਂਟ ਵਲੋਂ ਅਦਾਲਤ ਨੂੰ ਇਕ ਈ-ਮੇਲ ਰਾਹੀਂ ਸੁਨੇਹਾ ਭੇਜਿਆ ਗਿਆ, ਜਿਸ ‘ਚ ਸਿੱਧੂ ਦੀ ਸਿਹਤ ਠੀਕ ਨਾ ਹੋਣ ਬਾਰੇ ਦੱਸਿਆ ਗਿਆ ਸੀ। ਜੇਲ੍ਹ ਸੁਪਰਡੈਂਟ ਵਲੋਂ ਇਸ ਸੰਬੰਧੀ ਡਾਕਟਰਾਂ ਦਾ ਸਰਟੀਫਿਕੇਟ ਵੀ ਨਾਲ ਨੱਥੀ ਕੀਤਾ ਗਿਆ ਹੈ |