Site icon TheUnmute.com

ਨਵਜੋਤ ਸਿੱਧੂ ਕੱਲ੍ਹ ਸਵੇਰੇ ਪਟਿਆਲਾ ਅਦਾਲਤ ‘ਚ ਕਰਨਗੇ ਆਤਮ ਸਮਰਪਣ

Navjot Sidhu

ਚੰਡੀਗੜ੍ਹ 19 ਮਈ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਕੱਲ੍ਹ ਸਵੇਰੇ 10 ਵਜੇ ਪਟਿਆਲਾ ਅਦਾਲਤ ‘ਚ ਆਤਮ ਸਮਰਪਣ ਕਰਨਗੇ | ਇਸ ਦੌਰਾਨ ਜਿਲ੍ਹਾ ਪ੍ਰਧਾਨ ਨਰਿੰਦਰ ਲਾਲੀ ਨੇ 9.30 ਵਜੇ ਸਮੂਹ ਵਰਕਰਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ |

ਜਿਕਰਯੋਗ ਹੈ ਕਿ ਸੁਪਰੀਮ ਕੋਰਟ (Supreme Court) ਦੇ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਖ਼ਿਲਾਫ਼ ਦਾਇਰ ਕਰੀਬ ਤਿੰਨ ਦਹਾਕਿਆਂ ਪੁਰਾਣੇ ਰੋਡ ਰੇਜ ਮਾਮਲੇ ’ਚ ਸਮੀਖਿਆ ਪਟੀਸ਼ਨ ’ਤੇ ਫ਼ੈਸਲਾ ਸੁਣਾਉਂਦੇ ਹੋਏ ਇੱਕ ਸਾਲ ਦੀ ਸਜ਼ਾ ਸੁਣਾਈ ਹੈ |

ਇਸ ਦੌਰਾਨ ਨਵਜੋਤ ਸਿੱਧੂ (Navjot Sidhu) ਨੇ ਆਪਣੇ ਖਿਲਾਫ ਪੁਰਾਣੇ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਵਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੰਦਿਆਂ ਟਵੀਟ ਕੀਤਾ ਕਿ, “ਅਦਾਲਤ ਦਾ ਫੈਸਲਾ ਸਿਰ ਮੱਥੇ” |

Exit mobile version