Site icon TheUnmute.com

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਤੋਂ ਪਹਿਲਾਂ ਨਵਜੋਤ ਸਿੱਧੂ ਦੀਆਂ ਵਧੀਆ ਮੁਸ਼ਕਲਾਂ

navjot sidhu

ਪੰਜਾਬ ਵਿਧਾਨ ਸਭਾ ਚੋਣਾਂ (Punjab Assembly election ) ਦੇ 10 ਮਾਰਚ ਨੂੰ ਐਲਾਨੇ ਜਾਣ ਵਾਲੇ ਨਤੀਜੇ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Sidhu) ਮੁਸ਼ਕਲ ‘ਚ ਹਨ। ਦਰਅਸਲ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ (Suman Toor) ਵੱਲੋਂ ਜਾਇਦਾਦ ਨਾਲ ਸਬੰਧਤ ਦੋਸ਼ਾਂ ਤਹਿਤ ਕੌਮੀ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਸੀ। ਹੁਣ ਇਸ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਡਿਪਟੀ ਕਮਿਸ਼ਨਰ ਪੁਲਸ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਲੁਧਿਆਣਾ ਨੂੰ 15 ਦਿਨਾਂ ਦੇ ਅੰਦਰ ਇਸ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਦੱਸਦਈਏ ਕਿ ਨਵਜੋਤ ਸਿੱਧੂ (Navjot Sidhu) ਦੀ ਭੈਣ ਸੁਮਨ ਤੂਰ (Suman Toor) ਵਿਦੇਸ਼ ਵਿੱਚ ਰਹਿੰਦੀ ਹੈ। ਉਨ੍ਹਾਂ ਨਵਜੋਤ ਸਿੱਧੂ ‘ਤੇ ਦੋਸ਼ ਲਾਇਆ ਸੀ ਕਿ ਪਿਤਾ ਭਗਵੰਤ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਮਾਂ ਨਿਰਮਲ ਅਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਗਿਆ ਸੀ। ਇੰਨਾ ਹੀ ਨਹੀਂ, ਉਨ੍ਹਾਂ ਕਿਹਾ ਸੀ ਕਿ ਸਿੱਧੂ ਨੇ ਮੀਡੀਆ ‘ਚ ਬਿਆਨ ਦੇ ਕੇ ਝੂਠ ਬੋਲਿਆ ਸੀ ਕਿ ਮੇਰੇ ਮਾਤਾ-ਪਿਤਾ ਨਿਆਂਇਕ ਲੀਹਾਂ ‘ਤੇ ਵੱਖ ਹੋ ਗਏ ਸਨ। ਸੁਮਨ ਤੂਰ (Suman Toor) ਨੇ ਕਿਹਾ ਸੀ ਕਿ ਸ਼ੈਰੀ (ਨਵਜੋਤ ਸਿੱਧੂ) ਨੇ ਪੈਸੇ ਪਿੱਛੇ ਹੀ ਇਹ ਬਿਆਨ ਦਿੱਤਾ ਸੀ। ਸਮੂਨ ਨੇ ਦੱਸਿਆ ਕਿ ਉਹ ਇਸ ਮਾਮਲੇ ਨੂੰ ਲੈ ਕੇ ਸਿੱਧੂ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ‘ਤੇ ਮਿਲਣ ਵੀ ਗਈ ਸੀ ਪਰ ਉਨ੍ਹਾਂ ਨੇ ਗੇਟ ਵੀ ਨਹੀਂ ਖੋਲ੍ਹਿਆ। ਇੱਥੋਂ ਤੱਕ ਕਿ ਉਸ ਨੂੰ ਵਟਸਐਪ ਤੋਂ ਵੀ ਬਲਾਕ ਕਰ ਦਿੱਤਾ ਗਿਆ ਹੈ।

Exit mobile version