July 7, 2024 9:50 pm
navjot-sidhu

ਤਿੰਨ ਖ਼ੇਤੀ ਕਾਨੂੰਨ ਰੱਦ ਹੋਣ ਨੂੰ ਲੈ ਕੇ ਨਵਜੋਤ ਸਿੱਧੂ ਦਾ ਵੱਡਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ 19 ਨਵੰਬਰ 2021 : ਪੰਜਾਬ ਕਾਂਗਰਸ ਕਮੇਟੀ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਸਹੀ ਦਿਸ਼ਾ ਵਿਚ ਇਕ ਕਦਮ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚੇ ਦੇ ਸੱਤਿਆਗ੍ਰਹਿ ਨੂੰ ਮਿਲੀ ਇਤਿਹਾਸਕ ਸਫਲਤਾ। ਸਿੱਧੂ ਨੇ ਕਿਹਾ ਕਿ ਰੋਡ ਮੈਪ ਰਾਹੀਂ ਪੰਜਾਬ ਵਿਚ ਖੇਤੀ ਨੂੰ ਮੁੜ ਸੁਰਜੀਤ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ।