Surinder Dhalla

ਸੁੁਨੀਲ ਜਾਖੜ ਵਲੋਂ ਪਾਰਟੀ ਛੱਡਣ ਤੋਂ ਬਾਅਦ ਨਵਜੋਤ ਸਿੱਧੂ ਦਾ ਬਿਆਨ ਆਇਆ ਸਾਹਮਣੇ

ਚੰਡੀਗ੍ਹੜ 14 ਮਈ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁੁਨੀਲ ਜਾਖੜ (Sunil Jakhar) ਨੇ ਅੱਜ ਯਾਨੀ ਸ਼ਨੀਵਾਰ ਨੂੰ ਪਹਿਲਾਂ ਹੀ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰਦਿਆਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ | ਜਿਕਰਯੋਗ ਹੈ ਕਿ ਸੁਨੀਲ ਜਾਖੜ ਉਦੋਂ ਤੋਂ ਹੀ ਕਾਂਗਰਸ (Congress) ਲੀਡਰਸ਼ਿਪ ਤੋਂ ਨਾਰਾਜ਼ ਸਨ ਜਦੋਂ ਤੋਂ ਪਾਰਟੀ ਨੇ ਉਨ੍ਹਾਂ ਖਿਲਾਫ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਵਾਈ ਕੀਤੀ ਸੀ।

ਇਸਦੇ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਦਾ ਬਿਆਨ ਸਾਹਮਣੇ ਆਇਆ ਹੈ।ਇਸ ਦੌਰਾਨ ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ “ਕਾਂਗਰਸ ਨੂੰ ਸੁਨੀਲ ਜਾਖੜ ਨੂੰ ਖੋਣਾ ਨਹੀਂ ਚਾਹੀਦਾ। ਇਸ ਦੇ ਨਾਲ ਹੀ ਸਿੱਧੂ ਨੇ ਜਾਖੜ ਦੀ ਤੁਲਨਾ ਕਾਂਗਰਸ ਪਾਰਟੀ ਲਈ ਸੋਨੇ ਦੇ ਬਰਾਬਰ ਕੀਤੀ ਹੈ। ਸਿੱਧੂ ਨੇ ਕਿਹਾ ਕਿ ਕਿਸੇ ਵੀ ਮਤਭੇਦ ਨੂੰ ਮੇਜ਼ ‘ਤੇ(ਗੱਲਬਾਤ ਰਾਂਹੀਂ)-ਹੱਲ ਕੀਤਾ ਜਾ ਸਕਦਾ ਹੈ । ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ (Navjot Sidhu) ਖਿਲਾਫ ਵੀ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵਲੋਂ ਸਿੱਧੂ ‘ਤੇ ਫੈਸਲਾ ਲਿਆ ਜਾਣਾ ਹੈ | ਇਸ ਦੌਰਾਨ ਅਨੁਸ਼ਾਸਨੀ ਕਮੇਟੀ ਕੀ ਫੈਸਲਾ ਹੋਵੇਗਾ ਇਹ ਫਿਲਹਾਲ ਦੇਖਣ ਬਾਕੀ ਹੈ |

navjot sidhu

Scroll to Top