ਚੰਡੀਗੜ੍ਹ 10 ਮਈ 2022: (Mohali blas) ਬੀਤੀ ਰਾਤ ਮੋਹਾਲੀ ’ਚ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਟਵੀਟ ਕਰਦਿਆਂ ਕਿਹਾ ਕਿ (Mohali) ਮੋਹਾਲੀ ’ਚ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਹੋਇਆ ਹਮਲਾ ਸਟੇਟ ਇੰਟੈਲੀਜੈਂਸ ਦੀ ਕਮਜ਼ੋਰੀ ਨੂੰ ਉਜਾਗਰ ਕਰਦਾ ਹੈ ਅਤੇ ਮੋਹਾਲੀ ‘ਚ ਵਾਪਰੀ ਇਹ ਘਟਨਾ ਸਰਕਾਰ ਲਈ ਜਾਗਣ ਦਾ ਸੁਨੇਹਾ ਹੈ। ਇਸਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਹਰ ਪਲ ਚੌਕਸ ਰਹਿਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਸਰਕਾਰ ਦੀ ਪਹਿਲੀ ਤਰਜੀਹ ਕਾਨੂੰਨ-ਵਿਵਸਥਾ ਹੋਣੀ ਚਾਹੀਦੀ ਹੈ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਖ਼ਤਰਾ ਖੜ੍ਹਾ ਹੋਣ ਜਾਂ ਘਟਨਾ ਨੂੰ ਵਾਪਰਨ ਤੋਂ ਪਹਿਲਾਂ ਟਾਲਣਾ ਸੁਰੱਖਿਆ ਏਜੰਸੀਆਂ ਦਾ ਸਭ ਤੋਂ ਪਹਿਲਾ ਕਰਤੱਵ ਹੁੰਦਾ ਹੈ । ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਰਾਤ ਨੂੰ ਮੋਹਾਲੀ (Mohali) ’ਚ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟ ’ਤੇ ਰਾਕੇਟ ਪ੍ਰੋਪੇਲਡ ਗ੍ਰਨੇਡ ਨਾਲ ਹਮਲਾ ਕੀਤਾ ਗਿਆ, ਜਿਸ ਨਾਲ ਪੂਰੇ ਇਲਾਕੇ ’ਚ ਦਹਿਸ਼ਤ ਫੈਲ ਗਈ ਸੀ। ਇਸ ਧਮਾਕੇ ’ਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਸੀ। ਇਸ ਧਮਾਕੇ ਤੋਂ ਬਾਅਦ ਇਥੇ ਵੱਡੀ ਗਿਣਤੀ ’ਚ ਪੁਲਸ ਤਾਇਨਾਤ ਕਰ ਦਿੱਤੀ ਗਈ |