Site icon TheUnmute.com

ਨਵਜੋਤ ਸਿੱਧੂ ਦੀ ਪਤਨੀ ਨੇ ਆਪਣੇ ਵਾਲ ਕੀਤੇ ਦਾਨ, ਪਿਛਲੇ ਮਹੀਨੇ ਹੋਇਆ ਸੀ ਕੈਂਸਰ ਦਾ ਆਪ੍ਰੇਸ਼ਨ

cancer

ਚੰਡੀਗੜ੍ਹ, 20 ਅਪ੍ਰੈਲ 2023: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਨੇ ਕੈਂਸਰ (cancer) ਦੀ ਬਿਮਾਰੀ ਤੋਂ ਪੀੜਤ ਹੋਣ ਤੋਂ ਬਾਅਦ ਦੂਜਿਆਂ ਦਾ ਦਰਦ ਜਾਣਿਆ ਹੈ। ਉਨ੍ਹਾਂ ਨੇ ਆਪਣੇ ਲੰਬੇ ਵਾਲ ਕਟਵਾ ਲਏ ਅਤੇ ਉਹਨਾਂ ਨੂੰ ਦਾਨ ਕਰ ਦਿੱਤੇ। ਇਸ ਸੰਬੰਧੀ ਇੱਕ ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਵਾਲ ਦਾਨ ਕਰਨ ਲਈ ਵੀ ਕਿਹਾ ਤਾਂ ਜੋ ਇੱਕ ਲੋੜਵੰਦ ਕੈਂਸਰ ਮਰੀਜ਼ ਨੂੰ ਇੱਕ ਸਸਤੀ ਵਿੱਗ ਮਿਲ ਸਕੇ।

ਟਵਿੱਟਰ ‘ਤੇ ਆਪਣੀ ਪੋਸਟ ਸਾਂਝੀ ਕਰਦਿਆਂ ਡਾਕਟਰ ਨਵਜੋਤ ਕੌਰ ਨੇ ਕਿਹਾ ਕਿ ਚੀਜ਼ਾਂ ਨੂੰ ਨਾਲੇ ‘ਚ ਸੁੱਟਣਾ ਦੂਜਿਆਂ ਲਈ ਬਹੁਤ ਮਾਅਨੇ ਰੱਖਦਾ ਹੈ। ਮੈਂ ਹੁਣੇ ਹੀ ਆਪਣੇ ਲਈ ਇੱਕ ਕੁਦਰਤੀ ਵਾਲ ਵਿੱਗ ਦੀ ਕੀਮਤ ਬਾਰੇ ਪੁੱਛਗਿੱਛ ਕੀਤੀ ਜਿਸਦੀ ਮੈਨੂੰ ਦੂਜੀ ਕੀਮੋਥੈਰੇਪੀ ਤੋਂ ਬਾਅਦ ਲੋੜ ਪਵੇਗੀ,ਉਸਦੀ ਕੀਮਤ ਲਗਭਗ 50,000 ਤੋਂ 70,000 ਰੁਪਏ ਦੀ ਹੈ । ਇਸ ਲਈ ਮੈਂ ਕੈਂਸਰ ਦੇ ਮਰੀਜ਼ ਨੂੰ ਆਪਣੇ ਵਾਲ ਦਾਨ ਕਰਨ ਦਾ ਫੈਸਲਾ ਕੀਤਾ ਕਿਉਂਕਿ ਵਧੇਰੇ ਦਾਨ ਦਾ ਮਤਲਬ ਸਸਤਾ ਵਿੱਗ | ਡਾਕਟਰ ਨਵਜੋਤ ਕੌਰ ਨੇ ਪਿਛਲੇ ਮਹੀਨੇ ਹੀ ਕੈਂਸਰ ਦਾ ਅਪਰੇਸ਼ਨ ਕਰਵਾਇਆ ਹੈ। ਉਸਦਾ ਕੈਂਸਰ (cancer) ਦੂਜੀ ਸਟੇਜ ਵਿੱਚ ਸੀ। ਉਸ ਨੇ ਅਪਰੇਸ਼ਨ ਤੋਂ ਪਹਿਲਾਂ ਆਪਣੇ ਪਤੀ ਨਵਜੋਤ ਸਿੰਘ ਸਿੱਧੂ ਲਈ ਪੋਸਟ ਵੀ ਸ਼ੇਅਰ ਕੀਤੀ ਸੀ।

Exit mobile version