Site icon TheUnmute.com

ਨਵਜੋਤ ਸਿੰਘ ਸਿੱਧੂ ਨੇ ਮੁੜ ਕੈਪਟਨ ਅਮਰਿੰਦਰ ਸਿੰਘ ਤੇ ਚੁੱਕੇ ਸਵਾਲ

ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ, 27 ਅਕਤੂਬਰ 2021 : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਇਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲਾਂ ਦੇ ਘੇਰੇ ‘ਚ ਖੜ੍ਹਾ ਕਰ ਦਿੱਤਾ ਹੈ । ਨਵਜੋਤ ਸਿੱਧੂ ਨੇ ਲਿਖਿਆ ਕਿ ਅਸੀਂ ਕਾਂਗਰਸ ਦੇ 78 ਵਿਧਾਇਕ ਕਦੇ ਸੋਚ ਵੀ ਨਹੀਂ ਸਕਦੇ ਕਿ ਸਾਨੂੰ ਕੀ ਮਿਲਿਆ ਹੈ, ਨਾਲ ਹੀ ਉਹਨਾਂ ਲਿਖਿਆ ਕਿ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਭਾਜਪਾ ਦੇ ਵਫ਼ਾਦਾਰ ਰਹੇ ਕੈਪਟਨ ਅਮਰਿੰਦਰ ਸਿੰਘ ਨੂੰ ਕੰਟਰੋਲ ਕੀਤਾ ਹੈ। ਕੈਪਟਨ ਨੇ ਖ਼ੁਦ ਦੇ ਲਈ ਪੰਜਾਬ ਦੇ ਹਿੱਤਾਂ ਨੂੰ ਵੀ ਵੇਚ ਦਿੱਤਾ ਹੈ | ਨਵਜੋਤ ਸਿੱਧੂ ਨੇ ਕਿਹਾ ਕਿ ਤੁਸੀਂ ਪੰਜਾਬ ਦੇ ਨਿਆਂ ਅਤੇ ਵਿਕਾਸ ਨੂੰ ਰੋਕਣ ਵਾਲੀ ਨਕਾਰਾਤਮਕ ਸ਼ਕਤੀ ਸੀ |

 

Exit mobile version