July 7, 2024 2:21 pm
ਨਵਜੋਤ ਸਿੰਘ ਸਿੱਧੂ

ਨਵਜੋਤ ਸਿੰਘ ਸਿੱਧੂ ਨੇ AG ਅਤੇ DGP ਦੀ ਨਿਯੁਕਤੀ ਨੂੰ ਲੈ ਕੇ ਮੁੜ ਚੁੱਕੇ ਸਵਾਲ

ਚੰਡੀਗੜ੍ਹ, 3 ਅਕਤੂਬਰ 2021 : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੜ AG / DGP ਤੇ ਸਵਾਲ ਚੁੱਕਦਿਆਂ ਟਵੀਟ ਕੀਤਾ ਹੈ । ਸਿੱਧੂ ਨੇ ਲਿਖਿਆ ਕਿ ਬੇਅਦਬੀ ਮਾਮਲੇ ‘ਚ ਇਨਸਾਫ਼ ਦੀ ਮੰਗ ਤੇ ਨਸ਼ੇ ਦੇ ਧੰਦਿਆਂ ‘ਚ ਸ਼ਾਮਲ ਮੁੱਖ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਾਡੀ ਸਰਕਾਰ 2017 ਵਿਚ ਬਣੀ ਪਰ ਕਾਮਯਾਬੀ ਹਾਸਲ ਨਾ ਹੋਣ ਕਰਕੇ ਲੋਕਾਂ ਨੇ ਮੁੱਖ ਮੰਤਰੀ ਕੈਪਟਨ ਨੂੰ ਹਟਾ ਦਿੱਤਾ। ਹੁਣ AG / DGP  ਦੀਆਂ ਨਿਯੁਕਤੀਆਂ ਨੇ ਪੀੜਤਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਹੈ। ਇਨ੍ਹਾਂ ਨੂੰ ਤੁਰੰਤ ਬਦਲਿਆ ਜਾਵੇ, ਨਹੀਂ ਸਾਡੇ ਕੋਲ ਕੋਈ ਚਿਹਰਾ ਨਹੀਂ ਰਹੇਗਾ।