ਚੰਡੀਗੜ੍ਹ, 01 ਮਈ 2023: ਦਿੱਲੀ ਵਿਖੇ ਜੰਤਰ-ਮੰਤਰ ਦੇ ਧਰਨਾ ਦੇ ਰਹੇ ਮਹਿਲਾ ਪਹਿਲਵਾਨਾਂ ਦੇ ਸਮਰਥਨ ਵਿੱਚ ਅੱਜ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਨਵਤੇਜ ਸਿੰਘ ਚੀਮਾ ਦਿੱਲੀ ਜੰਤਰ-ਮੰਤਰ ਪੁੱਜੇ ਹਨ। ਜ਼ਿਕਰਯੋਗ ਹੈ ਕਿ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਕੁਝ ਚੋਟੀ ਦੀਆਂ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਜਿਸ ਦੇ ਖ਼ਿਲਾਫ਼ ਮਹਿਲਾ ਪਹਿਲਵਾਨਾਂ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਦਿੱਤਾ ਜਾ ਰਿਹਾ ਹੈ। ਪ੍ਰਾਪਤ ਜਾਣਕਰੀ ਅਨੁਸਾਰ ਦਿੱਲੀ ਪੁਲਿਸ ਨੇ ਸੱਤ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਤੇ ਸਿੰਘ ਦੇ ਖ਼ਿਲਾਫ਼ ਦੋ ਐਫਆਈਆਰ ਦਰਜ ਕੀਤੀਆਂ ਹਨ।
ਸਤੰਬਰ 2, 2026 12:11 ਬਾਃ ਦੁਃ




