July 2, 2024 7:51 pm
navjot singh sidhu

ਨਵਜੋਤ ਸਿੰਘ ਸਿੱਧੂ ਪੁੱਜੇ ਬੁਰਜ ਜਵਾਹਰ ਸਿੰਘ ਵਾਲਾ, ਗੁਰੂਦੁਆਰਾ ਸਾਹਿਬ ਹੋਏ ਨਤਮਸਤਕ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਸਵੇਰੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪੁੱਜੇ। ਉਹ ਇੱਥੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਰਦਾਸ ਕੀਤੀ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਅਜਿਹੀਆਂ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਤਾਂ ਜੋ ਪੀੜ੍ਹੀ ਦਰ ਪੀੜ੍ਹੀ ਯਾਦ ਰੱਖੀਆਂ ਜਾਣ। ਨਵਜੋਤ ਸਿੱਧੂ ਨੇ ਪਿੰਡ ਵਾਲਿਆਂ ਨੂੰ ਦਿਲਾਸਾ ਦਿੱਤਾ ਕਿ ਗੁਰੂ ਸਾਹਿਬ ਇਹ ਸਭ ਖ਼ੁਦ ਕਰਨਗੇ।