ਨਵਜੋਤ ਸਿੱਧੂ ਨੇ ਪਰਗਟ

ਨਵਜੋਤ ਸਿੰਘ ਸਿੱਧੂ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਜਨਰਲ ਸਕੱਤਰ ਦੀ ਜਿੰਮੇਵਾਰੀ ਸੌਂਪੀ

ਚੰਡੀਗੜ੍ਹ, 16 ਅਗਸਤ, 2021: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ  ਸਿੱਧੂ ਨੇ ਵਿਧਾਇਕ ਪਰਗਟ ਸਿੰਘ ਨੁੰ ਪਾਰਟੀ ਦੇ ਜਨਰਲ ਸਕੱਤਰ ਦੀ ਜਿੰਮੇਵਾਰੀ ਦੇ ਦਿੱਤੀ ਹੈ | ਟਵੀਟ ਕਰਕੇ ਨਵਜੋਤ ਸਿੱਧੂ ਨੇ ਦੱਸਿਆ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਏ ਆਈ ਸੀ ਸੀ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀ ਪ੍ਰਵਾਨਗੀ ਨਾਲ ਉਹਨਾਂ ਪਰਗਟ ਸਿੰਘ ਨੂੰ ਜਨਰਲ ਸਕੱਤਰ ਦੀ ਜਿੰਮੇਵਾਰੀ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਪਰਗਟ ਸਿੰਘ ਨਵਜੋਤ ਸਿੱਧੂ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ ਅਤੇ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਵੱਲੋਂ ਹਾਲ ਹੀ ‘ਚ 4 ਸਲਾਹਕਾਰ ਵੀ ਬਣਾਏ ਗਏ ਹਨ |

 

Scroll to Top