ਚੰਡੀਗੜ੍ਹ, 09 ਨਵੰਬਰ 2024: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਆਪਣੇ ਪਰਿਵਾਰ ਸਮੇਤ ਪਾਕਿਸਤਾਨ ‘ਚ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਜਾਣਾ ਸੀ | ਪਰ ਨਵਜੋਤ ਸਿੰਘ ਸਿੱਧੂ ਨੇ ਫਿਲਹਾਲ ਆਪਣੀ ਯਾਤਰਾ ਨੂੰ ਟਾਲ ਦਿੱਤਾ ਹੈ | ਨਵਜੋਤ ਸਿੰਘ ਸਿੱਧੂ ਨੇ ਇਸ ਸੰਬੰਧੀ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਸਾਂਝੀ ਕਰਕੇ ਦੱਸਿਆ ਕਿ ਯਾਤਰਾ ਨੂੰ ਇਸ ਨੂੰ ਟਾਲ ਦਿੱਤਾ ਹੈ।
ਜਾਣਕਾਰੀ ਅਨੁਸਾਰ ਇਸ ਯਾਤਰਾ ‘ਤੇ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ, ਬੇਟੀ ਰਾਬੀਆ ਅਤੇ ਦੋਸਤ ਵੀ ਉਨ੍ਹਾਂ ਦੇ ਨਾਲ ਆਉਣ ਵਾਲੇ ਸਨ। ਪਰ ਅਚਾਨਕ ਸਵੇਰੇ ਕਰੀਬ 8.15 ਵਜੇ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਖੁਦ ਇਸ ਪ੍ਰੋਗਰਾਮ ਨੂੰ ਮੁਲਤਵੀ ਕਰਨ ਦੀ ਜਾਣਕਾਰੀ ਸਾਂਝੀ ਕੀਤੀ।
ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਸਰਹੱਦ ਪਾਰੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਦੇ ਚਾਹਵਾਨ ਹਨ। ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਦੌਰੇ ਦੀ ਪੋਸਟ ਸੋਸ਼ਲ ਮੀਡੀਆ( social media) ‘ਤੇ ਸ਼ੇਅਰ ਕੀਤੀ ਸੀ |
ਉਥੇ ਹੀ ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ 9 ਨਵੰਬਰ 2019 ਨੂੰ ਖੋਲ੍ਹਿਆ ਗਿਆ ਸੀ| ਇਸ ਲਾਂਘੇ ਨੂੰ ਖੋਲ੍ਹਣ ਦੇ ਲਈ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ ਸੀ, ਤੇ ਉਹ ਇਸਦੇ ਉਦਘਾਟਨ ਸਮਾਗਮ ਦੇ ‘ਚ ਵੀ ਸ਼ਾਮਲ ਹੋਏ ਸਨ| ਇਸ ਤੋਂ ਬਾਅਦ ਵੀ ਸਿੱਧੂ ਨੇ ਗੁਰੂਘਰ ਦੇ ਦਰਸ਼ਨ ਕੀਤੇ ਹਨ|