July 5, 2024 6:04 pm
Navjot Singh Sidhu

ਨਵਜੋਤ ਸਿੰਘ ਸਿੱਧੂ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਮੀਟਿੰਗ, ਟਵੀਟ ਕਰ ਕਹੀ ਇਹ ਗੱਲ

ਚੰਡੀਗੜ੍ਹ 03 ਅਪ੍ਰੈਲ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦਾ ਕਾਂਗਰਸੀ ਆਗੂਆਂ ਨਾਲ ਬੈਠਕਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਉਨ੍ਹਾਂ ਦੀਆਂ ਮੀਟਿੰਗਾਂ ਨੂੰ ਸ਼ਕਤੀ ਪ੍ਰਦਰਸ਼ਨ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ। ਐਤਵਾਰ ਨੂੰ ਵੀ ਨਵਜੋਤ ਸਿੱਧੂ ਨੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ ਇਸ ਮੀਟਿੰਗ ਦੌਰਾਨ ਕਈ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਦੌਰਾਨ ਨਵਜੋਤ ਸਿੱਧੂ ਗੁਰਜੀਤ ਔਜਲਾ, ਓ. ਪੀ. ਸੋਨੀ ਅਤੇ ਰਾਜ ਕੁਮਾਰ ਵੇਰਕਾ ਸਣੇ ਕਈ ਕਾਂਗਰਸੀ ਆਗੂਆਂ ਨੂੰ ਮਿਲੇ। ਇਸ ਤੋਂ ਬਾਅਦ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਸਭ ਨਾਲ ਆਪਣੀ ਤਸਵੀਰ ਸਾਂਝੀ ਕੀਤੀ ਹੈ। ਨਵਜੋਤ ਸਿੱਧੂ ਨੇ ਲਿਖਿਆ ਹੈ ਕਿ ਚੱਲ ਉੱਠ ਜਗਾ ਦੇ ਮੋਮਬੱਤੀਆਂ, ਇਹ ਤਾਂ ਇੱਥੇ ਵਗਦੀਆਂ ਦੀ ਰਹਿਣਗੀਆਂ ਹਵਾਵਾਂ ਕੁਪੱਤੀਆਂ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਿਛਲੇ ਕਾਫ਼ੀ ਦਿਨਾਂ ਤੋਂ ਨਵਜੋਤ ਸਿੱਧੂ ਲਗਾਤਾਰ ਕਾਂਗਰਸੀ ਆਗੂਆਂ ਨਾਲ ਮੀਟਿੰਗਾਂ ਕਰ ਰਹੇ ਹਨ।

Navjot Singh Sidhu