ਚੰਡੀਗੜ੍ਹ, 07 ਅਪ੍ਰੈਲ 2023: ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜੈਰਾਮ ਰਮੇਸ਼ ਵੀ ਮੌਜੂਦ ਸਨ| ਸਿੱਧੂ ਨੇ ਖੁਦ ਤਸਵੀਰਾਂ ਟਵੀਟਰ ‘ਤੇ ਸਾਂਝੀਆਂ ਕੀਤੀਆਂ ਹਨ | ਬੀਤੇ ਦਿਨ ਨਵਜੋਤ ਸਿੰਘ ਸਿੱਧੂ ਦਿੱਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਰਾਹੁਲ ਗਾਂਧੀ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਤੋਂ ਪਹਿਲਾਂ ਸਿੱਧੂ ਨੇ ਰਾਹੁਲ ਗਾਂਧੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਸੀ। ਅੱਜ ਉਨ੍ਹਾਂ ਦੀ ਰਸਮੀ ਮੁਲਾਕਾਤ ਹੋਈ ਹੈ ਅਤੇ ਇਹ ਮੁਲਾਕਾਤ ਪ੍ਰਿਅੰਕਾ ਗਾਂਧੀ ਦੇ ਘਰ ਹੋਈ।