ਚੰਡੀਗੜ੍ਹ, 03 ਅਪ੍ਰੈਲ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸੇ ਵਿਖੇ ਪਹੁੰਚੇ ਹਨ । ਜਿੱਥੇ ਉਹ ਨਵਜੋਤ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਮਾਪਿਆਂ ਨੂੰ ਮਿਲੇ। ਇਸ ਦੌਰਾਨ ਹੋਰ ਕਾਂਗਰਸੀ ਆਗੂ ਵੀ ਉਨ੍ਹਾਂ ਦੇ ਨਾਲ ਹਨ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਦੱਸ ਦਈਏ ਕਿ ਨਵਜੋਤ ਸਿੱਧੂ ਨੇ ਹੀ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ 4 ਵਜੇ ਪਿੰਡ ਮੂਸੇਵਾਲਾ ਦੇ ਗ੍ਰਹਿ ਵਿਖੇ ਹੀ ਸਾਂਝੀ ਕਾਨਫਰੰਸ ਕਰਨਗੇ । ਨਵਜੋਤ ਸਿੱਧੂ ਰੋਡਰੇਜ ਮਾਮਲੇ ‘ਚ ਦੋ ਦਿਨ ਪਹਿਲਾਂ ਹੀ ਪਟਿਆਲਾ ਜੇਲ੍ਹ ‘ਚੋਂ ਬਾਹਰ ਆਏ ਹਨ। ਜੇਲ੍ਹ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ ।