ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਪੁੱਜੇ ਨਵਜੋਤ ਸਿੰਘ ਸਿੱਧੂ

Navjot Sidhu

ਚੰਡੀਗੜ੍ਹ, 12 ਜਨਵਰੀ 2024: ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੇ ਰੋਪੜ ਸਮੇਤ ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ (illegal Mining) ਖ਼ਿਲਾਫ਼ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਕੋਲ ਪਹੁੰਚ ਕੀਤੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ ਨੂੰ ਧਿਰ ਬਣਾਇਆ ਹੈ। ਸਿੱਧੂ ਨੇ ਐੱਨਜੀਟੀ ‘ਚ ਦਲੀਲ ਦਿੱਤੀ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਪਿੱਛੇ ਜ਼ਿੰਮੇਵਾਰ ਅਧਿਕਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸਦੇ ਨਾਲ ਹੀ, ਪਹਿਲਕਦਮੀ ਦੇ ਅਧਾਰ ‘ਤੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਇਸ ਮਾਮਲੇ ਨੂੰ ਲੈ ਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਇਸ ਮਾਮਲੇ ‘ਚ ਸੋਮਵਾਰ ਨੂੰ ਸੁਣਵਾਈ ਤੈਅ ਕੀਤੀ ਹੈ।

ਨਵਜੋਤ ਸਿੰਘ ਸਿੱਧੂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮਾਮਲਾ ਦਰਜ ਕਰਨ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਵੱਡੇ ਪੱਧਰ ’ਤੇ ਨਾਜਾਇਜ਼ ਮਾਈਨਿੰਗ (illegal Mining) ਹੋ ਰਹੀ ਹੈ। ਵੱਡੀ ਗਿਣਤੀ ਵਿੱਚ ਕਰੱਸ਼ਰ ਚੱਲ ਰਹੇ ਹਨ। ਇਸ ਤੋਂ ਇਲਾਵਾ ਮਾਈਨਿੰਗ ਵਿੱਚ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਕਾਰਨ ਦਰਿਆ ਦੇ ਤਲ ਬਦਲਣ ਦਾ ਖਤਰਾ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਹੜ੍ਹ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਵਾਤਾਵਰਨ ‘ਤੇ ਮਾੜਾ ਅਸਰ ਪੈ ਰਿਹਾ ਹੈ।

Image

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।