Site icon TheUnmute.com

ਨਵਜੋਤ ਸਿੰਘ ਸਿੱਧੂ ਨੇ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਕਹੀ ਇਹ ਵੱਡੀ ਗੱਲ

Navjot singh sidhu

ਕਾਂਗਰਸ (Congress) ‘ਚ ਸੇਵਾ ਕਰਨ ਵਾਲੇ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ, ਜੋ ਇਸ ਦਾ ਪੂਰੀ ਤਰ੍ਹਾਂ ਹੱਕਦਾਰ ਹੈ। ਇਹ ਸ਼ਬਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot singh sidhu) ਅਤੇ ਹਲਕਾ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਚੰਡੀਗੜ੍ਹ ਵਿਖੇ ਹਰਮਿੰਦਰ ਸਿੰਘ ਗੁੱਲੂ ਨੂੰ ਪੰਜਾਬ ਪ੍ਰਦੇਸ਼ ਕਮੇਟੀ ਦਾ ਸਕੱਤਰ ਨਿਯੁਕਤ ਕਰਨ ਮੌਕੇ ਕਹੇ।

ਹਰਮਿੰਦਰ ਸਿੰਘ ਗੁੱਲੂ ਨੂੰ ਉਨ੍ਹਾਂ ਵੱਲੋਂ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਪਾਰਟੀ (Congress party) ਵਿਰੁੱਧ ਪ੍ਰਚਾਰ ਕਰਨ ਵਾਲਿਆਂ ਦੇ ਮੂੰਹ ਜ਼ਰੂਰ ਬੰਦ ਹੋ ਜਾਣਗੇ।

ਪੰਜਾਬ ਪ੍ਰਦੇਸ਼ ਕਮੇਟੀ ਦੇ ਨਵ-ਨਿਯੁਕਤ ਸਕੱਤਰ ਹਰਮਿੰਦਰ ਸਿੰਘ ਗੁੱਲੂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ (Congress party) ਵੱਲੋਂ ਦਿੱਤੇ ਸਨਮਾਨ ਦੇ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ (Congress party) ਵਿੱਚ ਸੇਵਾ ਕਰ ਰਹੇ ਹਨ।

ਇਸ ਮੌਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਹਰਮਿੰਦਰ ਸਿੰਘ ਗੁੱਲੂ ਵਿਸ਼ੇਸ਼ ਤੌਰ ‘ਤੇ ਹਲਕਾ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ |

ਉਨ੍ਹਾਂ ਕਿਹਾ ਕਿ ਉਹ ਵਿਧਾਇਕ ਬੁਲਾਰੀਆ ਦੀ ਦੂਰ ਅੰਦੇਸ਼ੀ ਸੋਚ ਕਾਰਨ ਇਸ ਅਹੁਦੇ ’ਤੇ ਪੁੱਜੇ ਹਨ। ਇਸ ਮੌਕੇ ਜਸਵਿੰਦਰ ਸਿੰਘ ਸ਼ੇਰਗਿੱਲ, ਗੁਰਪਾਲ ਸਿੰਘ ਪਾਲ ਆਦਿ ਵੀ ਹਾਜ਼ਰ ਸਨ।

Exit mobile version