July 6, 2024 8:08 pm
ਨਵਜੋਤ ਸਿੰਘ ਸਿੱਧੂ ਸਲਾਹਕਾਰਾਂ

ਨਵਜੋਤ ਸਿੰਘ ਸਿੱਧੂ ਸਲਾਹਕਾਰਾਂ ਨੂੰ ਬਰਖਾਸਤ ਕਰੇ ,ਨਹੀਂ ਤਾਂ ਮੈਂ ਕਰਾਂਗਾ: ਹਰੀਸ਼ ਰਾਵਤ

ਚੰਡੀਗੜ੍ਹ ,26 ਅਗਸਤ : ਪੰਜਾਬ ਕਾਂਗਰਸ ਦੇ ਵਿੱਚ ਕਾਂਟੋਂ ਕਲੇਸ਼ ਮੁੜ ਤੋਂ ਸ਼ੁਰੂ ਹੋ ਚੁੱਕਾ ਹੈ | ਜੋ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਠੰਡਾ ਪੈਂਦਾ ਦਿਖਾਈ ਦੇ ਰਿਹਾ ਸੀ | ਹੁਣ ਮੁੜ ਤੋਂ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਟਿੱਪਣੀ ਕਰਨੀ ਸ਼ੁਰੂ ਕਰ ਦਿੱਤੀ ਹੈ |ਜੋ ਕੈਪਟਨ ਸਰਕਾਰ ਨੂੰ ਸਵਾਲਾਂ ਦੇ ਘੇਰੇ ‘ਚ ਖੜਾ ਕਰ ਦਿੰਦੀ ਹੈ |

ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਨੇ  ਕੁਝ ਦਿਨ ਪਹਿਲਾ  ਜੰਮੂ ਕਸ਼ਮੀਰ ਨੂੰ ਲੈ ਕੇ ਟਿੱਪਣੀ ਕੀਤੀ ਗਈ | ਜਿਸ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ | ਪੰਜਾਬ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਸਲਾਹਕਾਰਾਂ ਨੂੰ ਬਰਖਾਸਤ ਕਰਨਾ ਚਾਹੀਦਾ ਹੈ |

ਜੇਕਰ ਉਹ ਅਜਿਹਾ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਪਾਰਟੀ ਉਨ੍ਹਾਂ ਨੂੰ ਬਰਖਾਸਤ ਕਰ ਦੇਵੇਗੀ।  ਐਨਡੀਟੀਵੀ ਨਾਲ ਗੱਲਬਾਤ ਕਰਦਿਆਂ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਨਵੇਂ ਮੁਖੀ ਨੂੰ ਸਪਸ਼ਟ ਸੰਦੇਸ਼ ਦਿੱਤਾ ਹੈ। ਉਨ੍ਹਾਂ ਦਾ ਇਹ ਸੰਦੇਸ਼ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਰੁੱਧ ਨਵੇਂ ਸਿਰੇ ਤੋਂ ਵਿਦਰੋਹ ਦੇ ਬਾਅਦ ਆਇਆ ਹੈ। ਉਨ੍ਹਾਂ ਨੇ ਸਿੱਧੂ ਦੇ ਸਲਾਹਕਾਰਾਂ ਦੀ ਟਿੱਪਣੀ ਨੂੰ ਗਲਤ ਮਾਨਸਿਕਤਾ ਵਾਲਾ ਕਰਾਰ ਦਿੱਤਾ ਹੈ।

ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਮਾਲੀ, ਜੋ ਹਾਲ ਹੀ ਵਿੱਚ ਸਿੱਧੂ ਦੀ ਟੀਮ ਵਿੱਚ ਸ਼ਾਮਲ ਹੋਏ ਸਨ, ਨੇ ਪਿਛਲੇ ਹਫਤੇ ਪਾਕਿਸਤਾਨ ਅਤੇ ਕਸ਼ਮੀਰ ਬਾਰੇ ਆਪਣੀਆਂ ਟਿੱਪਣੀਆਂ ਕਰਕੇ ਸੁਰਖੀਆਂ ਬਟੋਰੀਆਂ ਸਨ। ਇੱਕ ਫੇਸਬੁੱਕ ਪੋਸਟ ਵਿੱਚ, ਮਾਲੀ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਵੇਂ ਹੀ ਨਾਜਾਇਜ਼ ਤੌਰ ਤੇ ਕਸ਼ਮੀਰ ਉੱਤੇ ਕਾਬਜ਼ ਹਨ।

ਰਾਵਤ ਨੇ ਕਿਹਾ, “ਇਸ ਤੇ ਸਿਰਫ ਕੁਝ ਲੋਕਾਂ ਨੂੰ ਹੀ ਨਹੀਂ ਬਲਕਿ , ਸਮੁੱਚੀ ਪਾਰਟੀ ਅਤੇ ਰਾਜ ਨੂੰ ਵੀ ਇਤਰਾਜ਼ ਹੈ। ਜੰਮੂ -ਕਸ਼ਮੀਰ’ ਤੇ ਇੱਕ ਪਾਰਟੀ ਲਾਈਨ ਹੈ – ਅਤੇ ਇਹ ਰਾਜ ਭਾਰਤ ਦਾ “ਇੱਕ ਅਨਿੱਖੜਵਾਂ ਅੰਗ” ਹੈ | ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਪਾਰਟੀ ਵਿਵਾਦ ਨਾਲ ਕਿਵੇਂ ਨਜਿੱਠੇਗੀ? ਰਾਵਤ ਨੇ ਕਿਹਾ, “ਇਹ ਸਲਾਹਕਾਰ ਪਾਰਟੀ ਦੁਆਰਾ ਨਿਯੁਕਤ ਨਹੀਂ ਕੀਤੇ ਗਏ ਸਨ। ਅਸੀਂ ਸਿੱਧੂ ਨੂੰ ਉਨ੍ਹਾਂ ਨੂੰ ਬਰਖਾਸਤ ਕਰਨ ਲਈ ਕਿਹਾ ਹੈ।

ਜੇਕਰ ਸਿੱਧੂ ਅਜਿਹਾ ਨਹੀਂ ਕਰਦੇ ਤਾਂ ਮੈਂ ਕਰਾਂਗਾ। ਅਸੀਂ ਉਹ ਲੋਕ ਨਹੀਂ ਚਾਹੁੰਦੇ ਜੋ ਪਾਰਟੀ ਨੂੰ ਸ਼ਰਮਿੰਦਾ ਕਰਨ।”ਪੰਜਾਬ ਦੇ ਚਾਰ ਮੰਤਰੀਆਂ, ਕਈ ਵਿਧਾਇਕਾਂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਰੁੱਧ ਬਗਾਵਤ ਦਾ ਬਿਗਲ ਵਜਾ ਦਿੱਤਾ ਹੈ

ਇਸੇ ਦੇ ਚਲਦਿਆਂ ਜਦ ਹਰੀਸ਼ ਰਾਵਤ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ਅਹੁਦੇ ਬਾਰੇ ਪੁੱਛਿਆ ਗਿਆ ਤਾ ਉਹਨਾਂ  ਨੇ ਇਸ ਸਵਾਲ ਨੂੰ ਟਾਲ ਦਿੱਤਾ ਕਿ ਕੀ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਅਤੇ ਚੋਣਾਂ ਦੌਰਾਨ ਪਾਰਟੀ ਦਾ ਚਿਹਰਾ ਬਣੇ ਰਹਿਣਗੇ? “ਅਸੀਂ ਉਹੀ ਗੱਲ ਦੁਹਰਾ ਨਹੀਂ ਸਕਦੇ|”