ਚੰਡੀਗੜ੍ਹ 20 ਮਈ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੇ ਪਟਿਆਲਾ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥੋੜ੍ਹੀ ਦੇਰ ਬਾਅਦ ਸਿੱਧੂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜਿਆ ਜਾਵੇਗਾ। ਜਿਕਰਯੋਗ ਹੈ ਕਿ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਕੱਲ੍ਹ ਸੁਪਰੀਮ ਕੋਰਟ ਦੇ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਈ ਗਈ। ਇਸਤੋਂ ਪਹਿਲਾਂ ਨਵਜੋਤ ਸਿੱਧੂ ਨੇ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਸੁਪਰੀਮ ਕੋਰਟ ਤੋਂ ਇੱਕ ਹਫਤੇ ਦਾ ਸਮਾਂ ਮੰਗਿਆ ਸੀ | ਪਰ ਸੁਪਰੀਮ ਕੋਰਟ ਵਲੋਂ ਮੰਗ ਨੂੰ ਖਾਰਜ ਕਰ ਦਿੱਤਾ |
ਨਵੰਬਰ 22, 2024 8:48 ਬਾਃ ਦੁਃ