Navjot Singh Sidhu

ਨਵਜੋਤ ਸਿੰਘ ਸਿੱਧੂ 21 ਅਪ੍ਰੈਲ ਨੂੰ ਪੰਜਾਬ ਦੇ ਰਾਜਪਾਲ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ 19 ਅਪ੍ਰੈਲ 2022: ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਅੱਜ ਪ੍ਰੱਸ ਕਾਨਫਰੈਂਸ ‘ਚ ਜਾਣਕਾਰੀ ਦਿੱਤੀ ਕਿ 21 ਅਪ੍ਰੈਲ ਨੂੰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨਗੇ | ਦੱਸਿਆ ਜਾ ਰਿਹਾ ਕਿ ਇਸ ਮੀਟਿੰਗ ਦੌਰਾਨ ਬਿਜਲੀ ਦੇ ਮੁੱਦਿਆਂ ਅਤੇ ਕਾਨੂੰਨ ਵਿਵਸਥਾ ‘ਤੇ ਗੱਲਬਾਤ ਹੋ ਸਕਦੀ ਹੈ |

ਇਸਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਜਾਣਾ ਚਾਹੁਣ ਤਾਂ ਮੈਂ ਪਿੱਛੇ ਹਟ ਜਾਵਾਂਗਾ ਤੇ ਉਨ੍ਹਾਂ ਨੂੰ ਅੱਗੇ ਲਾ ਕੇ ਜਾਵਾਂਗੇ ਪਰ ਅਸੀਂ ਪੰਜਾਬ ਦੇ ਮੁੱਦਿਆਂ ‘ਤੇ ਰਾਜਪਾਲ ਨੂੰ ਜ਼ਰੂਰ ਮਿਲਾਂਗੇ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਸਭ ਦੇ ਘਰ ਜਾ ਰਹੇ, ਜਿਸ ਦਿਨ ਮੇਰੇ ਘਰ ਆਉਣਗੇ ਮੈਂ ਜ਼ਰੂਰ ਮਿਲਾਂਗਾ।

Scroll to Top